Spa and Massage Centres Raided Across Punjab Today: ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਸਪਾ ਅਤੇ ਮਸਾਜ਼ ਸੈਂਟਰਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇ ਕਿਤੇ ਵੀ ਗੈਰਕਾਨੂੰਨੀ ਸਰਗਰਮੀਆਂ ਮਿਲਦੀਆਂ ਹਨ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਸਾਰੇ ਜ਼ਿਲਿਆਂ ਵਿੱਚ ਉੱਚ ਅਧਿਕਾਰੀ ਮੌਜੂਦ ਰਹਿਣਗੇ।
ਹਾਈ ਕੋਰਟ ਵੱਲੋਂ ਜਾਰੀ ਹੋਏ ਇਹ ਹੁਕਮ
ਪੰਜਾਬ ਪੁਲਿਸ ਮੁੱਖ ਦਫ਼ਤਰ ਇਸ ਪੂਰੇ ਅਭਿਆਨ ਦੀ ਨਿਗਰਾਨੀ ਕਰੇਗਾ। ਜਾਣਕਾਰੀ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਪਾ ਅਤੇ ਮਸਾਜ਼ ਸੈਂਟਰਾਂ ਦੇ ਚਲਾਣ ਨੂੰ ਲੈ ਕੇ ਕਾਫੀ ਸਖ਼ਤ ਹੈ। ਹਾਈਕੋਰਟ ਨੇ ਸਰਕਾਰ ਨੂੰ ਤਿੰਨ ਮਹੀਨੇ ਦੇ ਅੰਦਰ ਇੱਕ ਵਿਆਪਕ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ। ਇਸ ਨੀਤੀ ਵਿੱਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਜਨਤਾ ਦੇ ਹਿਤਾਂ ਦੀ ਰਾਖੀ ਕਰਨ ਦੇ ਪ੍ਰਬੰਧ ਕੀਤੇ ਗਏ ਹਨ।
ਕੁਝ ਦਿਨ ਪਹਿਲਾਂ ਮੋਹਾਲੀ ਦੇ ਜ਼ੀਰਕਪੁਰ ਦੇ ਰਿਹਾਇਸ਼ੀ ਇਲਾਕੇ ਵਿੱਚ ਇੱਕ ਸਪਾ ਸੈਂਟਰ 'ਤੇ ਛਾਪਾ ਮਾਰ ਕੇ ਪੰਜ ਮਹਿਲਾਵਾਂ ਨੂੰ ਛੁਡਵਾਇਆ ਗਿਆ ਸੀ। ਇਸ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਅੰਬਾਲਾ ਦਾ ਰਹਿਣ ਵਾਲਾ ਵਿਅਕਤੀ ਇਸਨੂੰ ਚਲਾ ਰਿਹਾ ਸੀ, ਜਦਕਿ ਉਸਨੇ ਪਾਣੀਪਤ ਦੇ ਰਹਿਣ ਵਾਲੇ ਇੱਕ ਮੈਨੇਜਰ ਨੂੰ ਨਿਯੁਕਤ ਕੀਤਾ ਹੋਇਆ ਸੀ। ਪੁਲਿਸ ਨੇ ਉਸ ਸਮੇਂ ਉਸਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਇਸ ਬਾਰੇ ਮਾਮਲਾ ਦਰਜ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।