Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।



ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।


ਇਸੇ ਦੌਰਾਨ  ਸੰਧਵਾਂ ਨੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

 

ਇਸੇ ਦੌਰਾਨ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ