Kotakpura News : ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿੱਥੇ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਸਪਤਾਲ ਤੋਂ ਮਿਲਦੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ।
ਉੱਥੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਅਤੇ ਡਾ. ਹਰਿੰਦਰ ਸਿੰਘ ਗਾਂਧੀ ਐੱਸ.ਐੱਮ.ਓ. ਸਮੇਤ ਸਮੁੱਚੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਦੀਆਂ ਢੁੱਕਵੀਆਂ ਥਾਵਾਂ ’ਤੇ ਡਿਸਪਲੇ ਬੋਰਡ ਲਾ ਕੇ ਉਸ ਉੱਪਰ ਸਰਕਾਰ ਵਲੋਂ ਮੁਫਤ ਮਿਲਣ ਵਾਲੀਆਂ ਦਵਾਈਆਂ ਦੀ ਸੂਚੀ ਅੰਕਿਤ ਕਰਨ, ਕਿਉਂਕਿ ਡਾਕਟਰਾਂ ਵਲੋਂ ਲਿਖੀ ਜਾਂਦੀ ਦਵਾਈ ਵਾਲੀ ਪਰਚੀ ਨੂੰ ਅਣਜਾਣ ਮਰੀਜ ਜਾਂ ਉਸ ਦੇ ਵਾਰਸ ਲੈ ਕੇ ਬਾਹਰ ਪ੍ਰਾਈਵੇਟ ਦੁਕਾਨਾਂ ਵੱਲ ਭੱਜਦੇ ਹਨ, ਉਨ੍ਹਾਂ ਨੂੰ ਜਾਣਕਾਰੀ ਨਹੀਂ ਹੁੰਦੀ ਕਿ ਹਸਪਤਾਲ ਦੇ ਅੰਦਰੋਂ ਹਰ ਕਿਸਮ ਦੀ ਦਵਾਈ ਮੁਫਤ ਮਿਲਦੀ ਹੈ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆ ਕੇ ਮੁਫਤ ਅਤੇ ਵਧੀਆ ਸੇਵਾਵਾਂ ਆਮ ਲੋਕਾਂ ਨੂੰ ਦੇਣ ਦੇ ਦ੍ਰਿੜ ਇਰਾਦੇ ਤਹਿਤ ਜਿਲਾ ਫਰੀਦਕੋਟ ਦੇ ਸਰਕਾਰੀ ਹਸਪਤਾਲਾਂ ਲਈ ਤਿੰਨ ਕਰੋੜ ਰੁਪਿਆ ਜਲਦ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਦੀ ਮੰਗ ’ਤੇ ਏ.ਸੀ. ਦਿੱਤੇ ਗਏ ਅਤੇ ਅੱਜ 5 ਲੱਖ ਰੁਪਏ ਦਾ ਚੈੱਕ ਮਰੀਜਾਂ ਦੇ ਬੈਠਣ ਲਈ ਵਧੀਆ ਬੈਂਚ ਖਰੀਦਣ ਵਾਸਤੇ ਦਿੱਤਾ ਗਿਆ ਹੈ।
ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਮਰੀਜ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਿਹਤ ਅਧਿਕਾਰੀਆਂ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ ਸਪੀਕਰ ਸੰਧਵਾਂ ਨੇ ਫਿਰ ਇਕ ਇਕ ਮਰੀਜ ਨਾਲ ਗੱਲਬਾਤ ਕਰਕੇ ਪੁੱਛਿਆ ਕਿ ਉਨ੍ਹਾਂ ਨੂੰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਪ੍ਰਤੀ ਕੋਈ ਸ਼ਿਕਾਇਤ ਹੈ ਤਾਂ ਉਹ ਜਰੂਰ ਦੱਸੇ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਆਮ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸੇਵਾਵਾਂ ਮੁਫਤ ਦੇਣ ਦੇ ਨਾਲ ਨਾਲ ਵਧੀਆ ਮੁਹੱਈਆ ਕਰਵਾਉਣ ਦੇ ਬਕਾਇਦਾ ਪ੍ਰਬੰਧ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ