Faridkot News : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜ਼ਿਲ੍ਹੇ ਵਿੱਚ ਡਰੇਨਾਂ ਦੀ ਚੱਲ ਰਹੀ ਸਫਾਈ ਦੇ ਕੰਮ ਦਾ ਜਾਇਜਾ ਲਿਆ।


ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲੇ ਵਿਚ ਡਰੇਨਾਂ ਦੀ ਸਫਾਈ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਪ੍ਰਸ਼ਾਸਨ ਦੀ ਮਦਦ ਕਰਨ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।ਹੜ੍ਹਾਂ ਦੇ ਹਾਲਾਤਾਂ ਨੂੰ ਕਾਬੂ ਹੇਠ ਰੱਖਣ ਲਈ ਜੋ ਵੀ ਸਮੱਗਰੀ ਦੀ ਜਰੂਰਤ ਹੈ ਉਹ ਉਪਲਬਧ ਹੈ। ਅਧਿਕਾਰੀਆਂ ਨੂੰ ਲੋਕਾਂ ਦੇ ਨਾਲ ਲਗਾਤਾਰ ਰਾਬਤੇ ਵਿੱਚ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਮੁੜ ਦੁਹਰਾਇਆ ਕਿ ਜਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਜਿਲ੍ਹੇ ਵਿੱਚ 24 ਘੰਟੇ ਹੜ੍ਹ ਕੰਟਰੋਲ ਰੂਮ ਚਾਲੂ ਹੈ, ਜਿਸ ਦਾ ਨੰਬਰ 01639-250338 ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਬਾਇਲ ਨੰਬਰਾਂ 96464-80016 ਅਤੇ 90413-55996 ਤੇ ਕਿਸੇ ਵੀ ਸਮੇਂ ਪਾਣੀ ਦੇ ਪੱਧਰ ਦੇ ਵਾਧੇ ਦੀ ਫੋਟੋ ਅਤੇ ਸ਼ਿਕਾਇਤ ਵੱਟਸਅੱਪ ਕੀਤੀ ਜਾ ਸਕਦੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ