Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਆਓ ਜਾਣਦੇ ਹਾਂ CM ਬਣਨ ਵਾਲੀ ਚਰਚਾਵਾਂ ਉੱਤੇ ਸਪੀਕਰ ਸੰਧਵਾਂ ਵੱਲੋਂ...
Kultar Singh Sandhwan News: ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਆਪਣੀ ਖਰਾਬ ਸਿਹਤ ਦੇ ਚੱਲਦੇ ਹਸਪਤਲਾ ਦੇ ਵਿੱਚ ਜ਼ੇਰੇ ਇਲਾਜ ਹਨ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਕੁੱਝ ਚਰਚਾਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੀ ਸਿਆਸਤ ਵਿੱਚ ਅੱਜ ਸਾਰਾ ਦਿਨ ਕੁਲਤਾਰ ਸਿੰਘ ਸੰਧਵਾਂ ਦੀ ਸੁਰੱਖਿਆ ਵਧਾਏ ਜਾਣ ਅਤੇ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਖੁਦ ਹੁਣ ਇਨ੍ਹਾਂ ਚਰਚਾਵਾਂ ਦਾ ਖੰਡਨ ਕਰਨ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਾਰਜ਼ਕਾਰੀ ਮੁੱਖ ਮੰਤਰੀ ਬਣਾਉਣ ਦੀਆਂ ਖ਼ਬਰਾਂ ਵਿਚਾਲੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਅਫਵਾਹਾਂ 'ਤੇ ਯਕੀਨ ਨਾ ਕਰੋ। ਮੈਂ ਪਾਰਟੀ ਦਾ ਧੰਨਵਾਦੀ ਹਾਂ, ਜਿੰਨ੍ਹਾਂ ਨੇ ਮੈਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੇ ਉਨ੍ਹਾਂ ਦੀ ਬਤੌਰ ਸਪੀਕਰ ਡਿਊਟੀ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਪੂਰੀ ਖੁਸ਼ੀ ਅਤੇ ਦਿਲੋਂ ਇਸ ਨੂੰ ਨਿਭਾ ਰਹੇ ਹਨ।
ਪਾਰਟੀ ਨੇ ਮੈਨੂੰ ਅਹਿਮ ਅਹੁਦਾ ਦਿੱਤਾ- ਸਪੀਕਰ ਸੰਧਵਾਂ
ਸਪੀਕਰ ਸੰਧਵਾਂ ਨੇ ਕਿਹਾ ਕਿ ''ਮੈਨੂੰ ਮੇਰੀ ਪਾਰਟੀ ਨੇ ਅਹਿਮ ਅਹੁਦਾ ਦਿੱਤਾ ਹੈ। ਉਨ੍ਹਾਂ ਕਿਹਾ ਪਾਰਟੀ ਨੇ ਜੋ ਡਿਊਟੀ ਲਗਾਈ ਹੈ ,ਮੈਂ ਖੁਸ਼ ਹਾਂ। ਸਪੀਕਰ ਦਾ ਅਹੁਦਾ ਅਹਿਮ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੇਰੀ ਜਿਹੜੀ ਵੀ ਡਿਊਟੀ ਲਗਾਈ ਹੈ ,ਗੁਰੂ ਮਹਾਰਾਜ ਮੇਰੇ ਤੋਂ ਪੂਰੀ ਤਨਦੇਹੀ ,ਇਮਾਨਦਾਰੀ ਨਾਲ ਡਿਊਟੀ ਲੈਂਦੇ ਰਹਿਣ''। ਉਨ੍ਹਾਂ ਨੇ ਅੱਗੇ ਕਿਹਾ ਕਿ ਪਾਰਟੀ ਵੱਲੋਂ ਲਗਾਈ ਇਸ ਡਿਊਟੀ ਲਈ ਮੈਂ ਦਿਲੋਂ ਧੰਨਵਾਦੀ ਹਾਂ।
CM ਮਾਨ 26 ਸਤੰਬਰ ਤੋਂ ਹਸਪਤਾਲ ਦੇ ਵਿੱਚ ਭਰਤੀ ਨੇ
ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਰੋਜ਼ਾਨਾ ਹੀ ਸਿਹਤ ਬੁਲੇਟਿਨ ਜਾਰੀ ਕੀਤਾ ਜਾ ਰਿਹਾ ਹੈ। ਅੱਜ ਵਾਲੇ ਬੁਲੇਟਿਨ ਅਨੁਸਾਰ ਸੀਐਮ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪਰ ਅਜੇ ਉਨ੍ਹਾਂ ਨੂੰ ਕੁੱਝ ਦਿਨ ਹਸਪਤਾਲ ਦੇ ਵਿੱਚ ਰਹਿਣਾ ਪਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।