Shoemaking Tax: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ’ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ