Punjab News: ਸਪੀਕਰ ਸੰਧਵਾਂ ਨੇ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਕੋਲ ਉਠਾਏ ਪੰਜਾਬੀ ਭਾਈਚਾਰੇ ਦੇ ਮੁੱਦੇ
Punjab News: ਪਟਨਾ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।

Punjab News: ਪਟਨਾ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ।
ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁਝ ਜਾਣਨ ਦਾ ਮੌਕਾ ਮਿਲਿਆ।
ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸੰਧਵਾਂ ਤਖਤ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।
ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਤਖਤ ਪਟਨਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਤੇ ਸਿੱਖ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਾਅਦ ਅੱਜ ਅਸੀਂ ਫਿਰ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਰਹਿਣ ਲਈ ਇੰਤਜਾਮ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਾਰਾਜ ਤੇ ਗੁਰੂ ਨਾਨਕ ਦੇਵ ਜੀ ਦਾ ਵੀ ਇਸ ਧਰਤੀ ਨਾਲ ਇਤਿਹਾਸ ਜੁੜਿਆ ਹੋਇਆ ਹੈ। ਹਿੰਦੂ, ਮੁਸਲਿਮ, ਸਿੱਖ, ਇਸਾਈ ਸਾਰੇ ਲੋਕ ਪਟਨਾ ਸਾਹਿਬ ਵਿੱਚ ਆਉਣ ਵਾਲੀ ਸੰਗਤ ਦਾ ਸਵਾਗਤ ਕਰਦੇ ਹਨ। ਪੂਰੇ ਬਿਹਾਰ ਦੇ ਲੋਕ ਸਿੱਖ ਸੰਗਤ ਦੇ ਸਵਾਗਤ ਲਈ ਤਿਆਰ ਬਰ ਤਿਆਰ ਹਨ।
ਇਹ ਵੀ ਪੜ੍ਹੋ: Shocking Video: ਬੱਚੇ ਨੇ ਮਗਰਮੱਛਾਂ ਨਾਲ ਭਰੇ ਪੂਲ 'ਚ ਮਾਰੀ ਛਾਲ, ਫਿਰ ਜੋ ਹੋਇਆ ਉਹ ਦੇਖ ਕੇ ਉੱਡ ਜਾਣਗੇ ਹੋਸ਼!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ





















