CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਜੇਕਰ ਕੋਈ ਪੰਜਾਬ 'ਤੇ ਮਾੜੀ ਨਜ਼ਰ ਰੱਖੇਗਾ ਤਾਂ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਅਜਿਹੇ ਤੱਤ ਸੀ ਜੋ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਗੱਲ ਕਰ ਰਹੇ ਸਨ। ਉਹ ਨਫ਼ਰਤ ਦੇ ਬੀਜ ਬੀਅ ਰਹੇ ਸੀ। ਕਾਨੂੰਨ ਖਿਲਾਫ ਬੋਲ ਰਹੇ ਸੀ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਹ ਸਾਰੇ ਇਸ ਕਾਰਵਾਈ ਵਿੱਚ ਫੜੇ ਗਏ ਹਨ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੱਟੜ, ਦੇਸ਼ ਭਗਤ ਤੇ ਇਮਾਨਦਾਰ ਪਾਰਟੀ ਹੈ। ਅਸੀਂ ਅਜਿਹੀ ਕਿਸੇ ਵੀ ਤਾਕਤ ਨੂੰ ਨਹੀਂ ਬਖਸ਼ਾਂਗੇ ਜੋ ਪੰਜਾਬ ਵਿੱਚ ਦੇਸ਼ ਦੇ ਵਿਰੁੱਧ ਪਨਪ ਰਹੀ ਹੋਵੇ। ਉਨ੍ਹਾਂ ਕਿਹਾ ਕਿ ਭਾਰੀ ਬਹੁਮਤ ਦੇ ਕੇ ਲੋਕਾਂ ਨੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਸੀਐਮ ਮਾਨ ਨੇ ਕਿਹਾ ਕਿ ਦੂਸਰਿਆਂ ਦੇ ਪੁੱਤਰਾਂ ਨੂੰ ਇਹ ਕਹਿਣਾ ਬਹੁਤ ਸੌਖਾ ਹੈ ਕਿ ਤੁਸੀਂ ਸਾਡਾ ਸਾਥ ਦਿਓ, ਅਸੀਂ ਇਹ ਨਾਜਾਇਜ਼ ਕੰਮ ਕਰਾਂਗੇ। ਮੈਨੂੰ ਕਈ ਮਾਪਿਆਂ ਦੇ ਫੋਨ ਆਏ ਕਿ ਤੁਸੀਂ ਬਹੁਤ ਵਧੀਆ ਕੀਤਾ ਹੈ। ਪੰਜਾਬ ਵਿੱਚ ਸ਼ਾਂਤੀ ਹੋਣੀ ਚਾਹੀਦੀ ਹੈ। ਸਾਨੂੰ ਡਰ ਸੀ ਕਿ ਕਿਤੇ ਸਾਡੇ ਬੱਚੇ ਗਲਤ ਸੰਗਤ ਵਿੱਚ ਨਾ ਪੈ ਜਾਣ। ਇਸ ਲਈ ਸਖਤ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲੇ ਨੰਬਰ 'ਤੇ ਸੀ ਤੇ ਇਸ ਨੂੰ ਨੰਬਰ ਵਨ ਬਣਾਵਾਂਗੇ। ਪੰਜਾਬ ਦੇ ਜਵਾਨ ਦੇਸ਼ ਦੀ ਰੱਖਿਆ ਲਈ ਸਰਹੱਦ 'ਤੇ ਖੜ੍ਹੇ ਹਨ। ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ