ਪੜਚੋਲ ਕਰੋ

Punjab Government: ਚੰਨੀ ਸਰਕਾਰ ਨੇ ਨਹੀਂ ਕੀਤੇ ਬਿਜਲੀ ਸਮਝੌਤੇ ਰੱਦ, ਹੁਣ ਬਿਜਲੀ ਦਰਾਂ ਘਟਣਗੀਆਂ, ਵ੍ਹਾਈਟ ਪੇਪਰ 'ਚ ਵੱਡੇ ਖੁਲਾਸੇ

White Paper: ਚੰਨੀ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਖ਼ਰੀਦ ਸਮਝੌਤੇ ਰੱਦ ਕੀਤੇ, ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਘਟਾਈ, ਸੂਬੇ ਵਿੱਚ ਸੂਰਜੀ ਊਰਜਾ 2.38 ਰੁਪਏ ਪ੍ਰਤੀ ਯੂਨਿਟ ਦੇ ਘੱਟ ਰੇਟਾਂ ਉੱਤੇ ਖ਼ਰੀਦੀ।

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਬਿਜਲੀ ਸਮਝੌਤਿਆਂ ਨੂੰ ਰੱਦ ਨਹੀਂ ਕੀਤਾ ਸਗੋਂ ਵਿੱਚ-ਵਿਚਾਲੇ ਦਾ ਰਾਹ ਲੱਭਿਆ ਹੈ। ਮੰਨਿਆ ਜਾ ਰਿਹਾ ਸੀ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਬਿੱਲ ਲਿਆਂਦਾ ਜਾ ਸਕਦਾ ਹੈ ਪਰ ਸਰਕਾਰ ਨੇ ਪ੍ਰਾਈਵੇਟ ਤਾਪ ਬਿਜਲੀ ਘਰਾਂ ਨਾਲ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਸਗੋਂ ਇਨ੍ਹਾਂ ਥਰਮਲਾਂ ਵੱਲੋਂ ਦਿੱਤੀ ਜਾਂਦੀ ਮਹਿੰਗੀ ਬਿਜਲੀ ਦੀਆਂ ਦਰਾਂ ਨੂੰ ਰੱਦ ਕਰ ਦਿੱਤਾ ਹੈ।

ਇਸ ਲਈ ਵੀਰਵਾਰ ਨੂੰ ਵਿਧਾਨ ਸਭਾ ’ਚ ‘ਦ ਪੰਜਾਬ ਐਨਰਜੀ ਸਕਿਓਰਿਟੀ, ਰਿਫਾਰਮ, ਟਰਮੀਨੇਸ਼ਨ ਐਂਡ ਰੀ-ਡੀਟਰਮੀਨੇਸ਼ਨ ਆਫ਼ ਟੈਰਿਫ ਬਿੱਲ-2021’ ਪਾਸ ਕਰ ਦਿੱਤਾ ਹੈ ਜਿਸ ਨੂੰ ਹੁਣ ਰਾਜਪਾਲ ਕੋਲ ਭੇਜਿਆ ਜਾਵੇਗਾ। ਇਹ ਪਾਸ ਬਿੱਲ ਦੇ ਕਾਨੂੰਨ ਬਣਨ ਮਗਰੋਂ ਪ੍ਰਾਈਵੇਟ ਤਾਪ ਬਿਜਲੀ ਘਰਾਂ, ਸੋਲਰ ਤੇ ਬਾਇਓਮਾਸ ਪਲਾਂਟਾਂ ਤੋਂ ਬਿਜਲੀ ਲੈਣ ਲਈ ਮੌਜੂਦਾ ਦਰਾਂ ਖਾਰਜ ਹੋ ਜਾਣਗੀਆਂ ਤੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤਰਫੋਂ ਨਵੇਂ ਸਿਰੇ ਤੋਂ ਬਿਜਲੀ ਦਰਾਂ ਤੈਅ ਕੀਤੀਆਂ ਜਾਣਗੀਆਂ।

ਬਿੱਲ ਰਾਹੀਂ ਰੈਗੂਲੇਟਰੀ ਕਮਿਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਈਵੇਟ ਪਲਾਂਟਾਂ ਨਾਲ ਨਿਸ਼ਚਿਤ ਮੌਜੂਦਾ ਦਰਾਂ ਨੂੰ ਦੁਬਾਰਾ ਤੈਅ ਕਰੇ। ਜਿੰਨਾਂ ਸਮਾਂ ਪੱਕੇ ਤੌਰ ’ਤੇ ਦਰਾਂ ਤੈਅ ਨਹੀਂ ਹੋ ਜਾਂਦੀਆਂ, ਓਨਾ ਸਮਾਂ ਰੈਗੂਲੇਟਰੀ ਆਰਜ਼ੀ ਬਿਜਲੀ ਦਰਾਂ ਤੈਅ ਕਰੇਗਾ।

ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਵੀ ਜਾਰੀ ਕੀਤਾ ਗਿਆ। ਇਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਾਈਵੇਟ ਥਰਮਲ ਵੱਧ ਸਮਰੱਥਾ ਦੇ ਲਾਏ ਗਏ ਹਨ ਤੇ 5350 ਮੈਗਾਵਾਟ ਦੇ ਹਾਲੇ ਹੋਰ ਲਾਏ ਜਾਣ ਦੀ ਵਿਉਂਤ ਸੀ। ਸਮਝੌਤਿਆਂ ਵਿੱਚ ਥਰਮਲਾਂ ਨੂੰ ਦਿੱਤੇ ਜਾਣ ਵਾਲੇ ਕੋਲੇ ਦੀ ਗੁਣਵੱਤਾ ਵਧੇਰੇ ਚੰਗੇਰੀ ਦਿਖਾ ਕੇ ਬਿਜਲੀ ਦਰਾਂ ਨੂੰ ਘੱਟ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਜਦਕਿ ਇਹ ਸੱਚ ਨਹੀਂ ਸੀ।

ਬਿਜਲੀ ਸਮਝੌਤਿਆਂ ਵਿੱਚ ਸਰਕਾਰ ਪੱਖੀ ਜਾਂ ਸਮਝੌਤਾ ਤੋੜਨ ਲਈ ਕਿਸੇ ਮਦ ਨੂੰ ਸ਼ਾਮਲ ਨਹੀਂ ਕੀਤਾ ਗਿਆ। ਤੱਥ ਵੀ ਇਹ ਕੱਢੇ ਗਏ ਹਨ ਕਿ ਤਲਵੰਡੀ ਸਾਬੋ ਥਰਮਲ ਤੋਂ 952 ਕਰੋੜ ਦੇ ਜੁਰਮਾਨੇ ਵੀ ਵਸੂਲੇ ਨਹੀਂ ਗਏ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਗੱਠਜੋੜ ਸਰਕਾਰ ਦੌਰਾਨ ਹੋਏ ਬਿਜਲੀ ਖ਼ਰੀਦ ਸਮਝੌਤਿਆਂ, ਭ੍ਰਿਸ਼ਟਾਚਾਰ ਤੇ ਹੋਰ ਬੇਨਿਯਮੀਆਂ ਦੀ ਛੇਤੀ ਹੀ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਵੇਗੀ ਜਿਸ ਵਿੱਚ ਲੁੱਟ ਕਰਨ ਵਾਲੇ ਲੋਕਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਚੰਨੀ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਖ਼ਰੀਦ ਸਮਝੌਤੇ ਰੱਦ ਕੀਤੇ, ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਘਟਾਈ, ਸੂਬੇ ਵਿੱਚ ਸੂਰਜੀ ਊਰਜਾ 2.38 ਰੁਪਏ ਪ੍ਰਤੀ ਯੂਨਿਟ ਦੇ ਘੱਟ ਰੇਟਾਂ ਉੱਤੇ ਖ਼ਰੀਦੀ ਜਦਕਿ ਇਸ ਦੇ ਮੁਕਾਬਲੇ ਅਕਾਲੀ-ਭਾਜਪਾ ਸਰਕਾਰ ਦੇ ਵੇਲੇ ਸੂਰਜੀ ਊਰਜਾ ਦੀ ਖ਼ਰੀਦ 17.38 ਰੁਪਏ ਪ੍ਰਤੀ ਯੂਨਿਟ ਹੋਈ ਸੀ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget