Special Assessment Camp: ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ  ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਲਗਾਏ ਜਾ ਰਹੇ ਹਨ।


 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਅਸੈਂਸਮੈਂਟ ਕੈਂਪਾਂ ਵਿੱਚ ਉਹਨਾਂ ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ ਜਿਹਨਾਂ ਦੇ ਅੰਗ-ਪੈਰ ਨਹੀਂ ਹਨ ਜਾਂ ਕਿਸੇ ਕਾਰਨ ਕੱਟੇ ਗਏ ਹਨ, ਕੰਨਾਂ ਤੋਂ ਉੱਚਾ ਸੁਣਨ ਵਾਲੀ ਮਸ਼ੀਨ, ਨੇਤਰਹੀਣਾਂ ਨੂੰ ਸਟਿੱਕ ਅਤੇ ਵੀਹਲਚੇਅਰ, ਟਰਾਈ ਸਾਇਕਲ, ਬੈਂਟਰੀ ਵਾਲੀ ਵੀਹਲਚੇਅਰ ਆਦਿ ਕੈਂਪ ਦੌਰਾਨ ਅਸੈਸਮੈਂਟ ਕਰਕੇ ਨੇੜਲੇ ਭਵਿੱਖ ਵਿੱਚ ਪ੍ਰਦਾਨ ਕੀਤੇ ਜਾਣੇ ਹਨ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਜਿਹਨਾਂ ਦਿਵਿਆਂਗਜਨਾਂ ਨੇ ਨਕਲੀ ਅੰਗ ਲਗਵਾਉਣਾ ਹੈ ਤਾਂ ਉਹ ਕੈਂਪ ਵਾਲੇ ਦਿਨ ਆਪਣੇ ਨਾਲ ਦਿਵਿਆਂਗਜਨ ਪਹਿਚਾਣ ਪੱਤਰ ਦੇ ਤੌਰ ਤੇ ਯੂ.ਡੀ.ਈ.ਡੀ ਕਾਰਡ , ਅਧਾਰ ਕਾਰਡ, ਪਾਸਪੋਰਟ ਸਾਈਜ਼ ਤਾਜ਼ਾ ਫੋਟੋ, ਤਹਿਸੀਲਦਾਰ/ ਕਿਸੇ ਸਕੂਲ ਜਾਂ ਕਾਲਜ ਦੇ ਪ੍ਰਿੰਸੀਪਲ/ ਸਮਰੱਥ ਮਾਲ ਅਥਾਰਟੀ/ ਸਰਪੰਚ/ ਐਮ.ਸੀ ਵੱਲੋਂ ਤਸਦੀਕਸ਼ੁਦਾ 22500 ਜਾਂ ਇਸ ਤੋਂ ਘੱਟ ਦਾ ਮਹੀਨਾਵਾਰ ਆਮਦਨ ਸਰਟੀਫਿਕੇਟ ਆਦਿ ਦਸਤਾਵੇਜ਼ ਲੈ ਕੇ ਕੈਂਪ ਵਾਲੇ ਦਿਨ ਪਹੁੰਚ ਕਰਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਇਹਨਾਂ ਅਸੈਸਮੈਂਟ ਕੈਂਪਾਂ ਦਾ ਉਹ ਵੱਧ-ਵੱਧ ਤੋਂ ਲਾਭ ਪ੍ਰਾਪਤ ਕਰਨ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ