ਚੰਡੀਗੜ੍ਹ: ਦਿੱਲੀ ਵਿੱਚ 26 ਜਨਵਰੀ, 2021 ਨੂੰ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਅੱਜ ਸਪੀਕਰ ਰਾਣਾ ਕੇਪੀ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 5 ਮਾਰਚ, 2021 ਨੂੰ ਸਦਨ ਨੇ ਇਹ ਮੰਗ ਰੱਖੀ ਸੀ ਕਿ ਨਵੀਂ ਦਿੱਲੀ ਵਿਚ ਕਿਸਾਨ ਅੰਦੋਲਨ ਦੌਰਾਨ ਪੰਜਾਬੀਆਂ ‘ਤੇ ਕੀਤੇ ਤਸ਼ੱਦਦ ਦੀ ਜਾਂਚ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਤੇ ਕਮੇਟੀ ਬਣਾਉਣ ਦੇ ਅਧਿਕਾਰ ਸਪੀਕਰ ਨੂੰ ਸੌਂਪ ਦਿੱਤੇ ਗਏ ਸਨ।
ਸਪੀਕਰ ਰਾਣਾ ਕੇ.ਪੀ. ਸਿੰਘ ਨੇ 30 ਮਾਰਚ, 2021 ਨੂੰ ਇਕ ਪੰਜ ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫਤਿਹਜੰਗ ਸਿੰਘ ਬਾਜਵਾ, ਸਰਵਜੀਤ ਕੌਰ ਮਾਣੂੰਕੇ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕੀਤਾ ਗਿਆ ਸੀ।
ਇਸ ਕਮੇਟੀ ਨੇ ਲੁਧਿਆਣਾ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ, ਨਵਾਂ ਸ਼ਹਿਰ, ਜਲੰਧਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ, ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਕੀਤੀਆਂ ਸੀ। ਇਸ ਦੌਰਾਨ ਪੀੜਤ ਲੋਕਾਂ ਨੇ ਜੋ ਬਿਆਨ ਕਮੇਟੀ ਕੋਲ ਦਰਜ ਕਰਵਾਏ ਉਸ ਨੂੰ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਇਸ ਦੀ ਜਾਣਕਾਰੀ ਵਿਧਾਨ ਸਭਾ ਰਾਹੀਂ ਸਰਕਾਰ ਕੋਲ ਪਹੁੰਚਾਈ ਜਾ ਸਕੇ।
ਅੱਜ ਕਮੇਟੀ ਦੇ ਸਭਾਪਤੀ ਕੁਲਦੀਪ ਸਿੰਘ ਵੈਦ ਅਤੇ ਮੈਂਬਰਾਂ ਕੁਲਬੀਰ ਸਿੰਘ ਜ਼ੀਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ “ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਥਾਂਵਾਂ ‘ਤੇ ਸੋਸ਼ਲ ਐਕਟਿਵਿਸਟਸ ਅਤੇ ਹੋਰ ਲੋਕਾਂ ‘ਤੇ ਹੋਏ ਟੌਰਚਰ ਦੀਆਂ ਘਟਵਾਨਾਂ ਦੀ ਛਾਣਬੀਨ ਕਰਨ ਲਈ ਗਠਿਤ ਸਦਨ ਦੀ ਕਮੇਟੀ ਦੀ ਰਿਪੋਰਟ” ਸਿਰਲੇਖ ਅਧੀਨ ਇਹ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ।
ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਪੀੜਤਾਂ ਨੂੰ ਬਣਦਾ ਇਨਸਾਫ ਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ 26 ਜਨਵਰੀ ਨੂੰ ਦਿੱਲੀ ‘ਚ ਕਿਸਾਨਾਂ ‘ਤੇ ਹੋਏ ਤਸ਼ੱਦਦ ਦੀ ਰਿਪੋਰਟ ਸਪੀਕਰ ਨੂੰ ਸੌਂਪੀ
ਏਬੀਪੀ ਸਾਂਝਾ
Updated at:
07 Sep 2021 04:27 PM (IST)
ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਅੱਜ ਸਪੀਕਰ ਰਾਣਾ ਕੇਪੀ ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਦਿੱਲੀ ਪੁਲਿਸ
NEXT
PREV
Published at:
07 Sep 2021 04:27 PM (IST)
- - - - - - - - - Advertisement - - - - - - - - -