ਹੜ੍ਹ ਦੇ ਪਾਣੀ ਨਾਲ ਗਿੱਲੇ ਹੋਏ ਖਾਣੇ ਨੂੰ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਇਲਾਜ ਆਪ ਨਹੀਂ ਕਰਨਾ ਚਾਹੀਦਾ ਸਗੋਂ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਜੇਕਰ ਕਿਸੇ ਥਾਂ 'ਤੇ ਇਨਫੈਕਸ਼ਨ ਦੇ ਤਿੰਨ ਤੋਂ ਵੱਧ ਕੇਸ ਧਿਆਨ ਵਿੱਚ ਆਉਣ ਤਾਂ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਤੇ ਕੀੜਿਆਂ ਦੇ ਲੜਨ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ (ਲਾਗ) ਹੋ ਜਾਂਦੀ ਹੈ। ਚਮੜੀ ਦੀ ਲਾਗ ਤੋਂ ਬਚਣ ਲਈ ਰਬੜ ਦੇ ਬੂਟ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਇਲਾਜ ਲਈ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।
ਹੜ੍ਹ ਦੌਰਾਨ ਸੱਪ ਲੜਨ ਦੀਆਂ ਘਟਨਾਵਾਂ ਆਮ ਹੁੰਦੀਆਂ ਹਨ, ਇਸ ਲਈ ਪਾਣੀ ਵਿੱਚ ਜਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਜ਼ਰੂਰੀ ਹੀ ਹੋਵੇ ਤਾਂ ਲੰਬੇ ਬੂਟ ਪਾਉਣੇ ਚਾਹੀਦੇ ਹਨ ਅਤੇ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਸ ਦੌਰਾਨ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ ਨੇ ਦਸਿਆ ਕਿ ਹੜ੍ਹਾਂ ਦੌਰਾਨ ਲੋਕਾਂ ਦੀ ਸਿਹਤ ਸੰਭਾਲ ਸਬੰਧੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਲਗਾਤਾਰ ਮੈਡੀਕਲ ਕੈਂਪ ਲਾਏ ਜਾ ਰਹੇ ਹਨ। ਹੁਣ ਤਕ 23 ਮੈਡੀਕਲ ਕੈਂਪਾਂ ਵਿਚ 689 ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਨਾਲ ਸਿਹਤ ਸਬੰਧੀ ਫੌਰੀ ਰਾਹਤ ਮੁਹਈਆ ਕਰਵਾਉਣ ਹਿਤ ਜ਼ਿਲ੍ਹਾ ਪੱਧਰ ਉੱਤੇ 37 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਲੋਕਾਂ ਲਈ ਕੰਮ ਕਰ ਰਿਹਾ ਹੈ ਤੇ ਇਸ ਔਖੀ ਗੜ੍ਹੀ ਵਿਚ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ।
Mohali News : ਹੜ੍ਹਾਂ ਦੌਰਾਨ ਸਿਹਤ ਦਾ ਰੱਖਿਆ ਜਾਵੇ ਖ਼ਾਸ ਖਿਆਲ : ਆਸ਼ਿਕਾ ਜੈਨ
ABP Sanjha
Updated at:
12 Jul 2023 05:38 PM (IST)
Edited By: shankerd
Mohali News : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੁਰੱਖਿਆ ਲਈ ਜ਼ਰੂਰੀ ਸੁਝਾਅ ਦੱਸੇ ਤੇ ਇਨਫੈਕਸ਼ਨ ਤੋਂ ਬਚਾਅ ਅਤੇ ਕੰਟਰੋਲ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ
Mohali News
NEXT
PREV
Mohali News : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੁਰੱਖਿਆ ਲਈ ਜ਼ਰੂਰੀ ਸੁਝਾਅ ਦੱਸੇ ਤੇ ਇਨਫੈਕਸ਼ਨ ਤੋਂ ਬਚਾਅ ਅਤੇ ਕੰਟਰੋਲ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ ਅਤੇ ਇਹਨਾਂ ਦੀ ਪਾਲਣਾ ਦੀ ਅਪੀਲ ਵੀ ਕੀਤੀ। ਸ਼੍ਰੀਮਤੀ ਜੈਨ ਨੇ ਦੱਸਿਆ ਕਿ ਨਾਗਰਿਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਵਰਤੋਂ ਹੀ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਉਬਾਲ ਕੇ ਠੰਢਾ ਕਰ ਕੇ ਪੀਣਾ ਚਾਹੀਦਾ ਹੈ। ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ 'ਤੇ ਕਾਬੂ ਪਾਉਣ ਲਈ ਸਮੇਂ-ਸਮੇਂ 'ਤੇ ਹੱਥ ਧੋਣ ਲਈ ਸਾਬਣ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
Published at:
12 Jul 2023 05:38 PM (IST)
- - - - - - - - - Advertisement - - - - - - - - -