ਸੀਐਮ ਭਗਵੰਤ ਮਾਨ ਦੇ ਰੁਝੇਵੇਂ ਕਰਕੇ ਨਹੀਂ ਹੋ ਸਕੀ ਸਪੈਸ਼ਲ ਗਿਰਦਾਵਰੀ ਵਾਲੀ ਬੈਠਕ, ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਦੇਣ ਦਾ ਟੀਚਾ
Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਰੁਝੇਵੇਂ ਕਰਕੇ ਅੱਜ ਸਪੈਸ਼ਲ ਗਿਰਦਾਵਰੀ ਵਾਲੀ ਬੈਠਕ ਨਹੀਂ ਹੋ ਸਕੀ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਵਿਸਾਖੀ ਤੋਂ
Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਰੁਝੇਵੇਂ ਕਰਕੇ ਅੱਜ ਸਪੈਸ਼ਲ ਗਿਰਦਾਵਰੀ ਵਾਲੀ ਬੈਠਕ ਨਹੀਂ ਹੋ ਸਕੀ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਤਹਿਤ ਗਿਰਦਾਵਰੀ ਦਾ 60% ਕੰਮ ਮੁਕੰਮਲ ਕਰ ਲਿਆ ਹੈ।
ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਗਿਰਦਾਵਰੀ ਹੋ ਰਹੀ ਹੈ। ਜਿੰਪਾ ਨੇ ਦੱਸਿਆ ਕਿ ਹਰ ਡੀਸੀ ਦੇ ਖਾਤੇ 'ਚ 50-50 ਲੱਖ ਰੁਪਏ ਭੇਜ ਦਿੱਤੇ ਹਨ। ਫੌਰੀ ਤੌਰ 'ਤੇ ਕਿਸਾਨਾਂ ਨੂੰ ਪੈਸੇ ਦਿੱਤੇ ਜਾਣਗੇ। ਠੇਕੇ ਵਾਲੇ ਕਾਸ਼ਤਕਾਰਾਂ ਨੂੰ ਖਾਤਿਆਂ 'ਚ ਪੈਸਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਪੈਸੇ ਦੇ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਜਦੋਂ ਮਹਿਲਾ ਟੀਚਰ ਨੇ ਡਾਂਟਿਆ ਤਾਂ ਵਿਦਿਆਰਥੀ ਨੂੰ ਨਹੀਂ ਆਇਆ ਪਸੰਦ ... ਬੁਰੀ ਤਰ੍ਹਾਂ ਕੁੱਟਿਆ
ਦੱਸ ਦੇਈਏ ਕਿ ਪੰਜਾਬ ’ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਰਮਿਆਨ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟਵੀਟ ਸਾਹਮਣੇ ਆਇਆ ਸੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ’ਚ ਜਿਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ, ਉਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ।
ਉਨ੍ਹਾਂ ਕਿਹਾ ਸੀ ਕਿ ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਤੇ ਹੌਸਲਾ ਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ। ਜ਼ਿਕਰਯੋਗ ਹੈ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਉਂਦਿਆਂ ਫਸਲਾਂ ਦਾ ਨੁਕਸਾਨ ਕੀਤਾ ਹੈ। ਫਾਜ਼ਿਲਕਾ ’ਚ ਆਏ ਚੱਕਰਵਾਤੀ ਤੂਫ਼ਾਨ ਨੇ ਕਈ ਘਰ ਢਹਿ-ਢੇਰੀ ਤੇ ਕਿੰਨੂਆਂ ਦੇ ਬਾਗ ਤਬਾਹ ਕਰ ਦਿੱਤੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।