Mohali News : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 15 ਜੁਲਾਈ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। 


ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੈਸ਼ਲ ਲੋਕ ਅਦਾਲਤ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਊਜੀਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਏ ਜਾਣਗੇ।

 ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਕਿ ਲੋਕ ਅਦਾਲਤਾਂ ਵਿਚ ਫੈਸਲਾ ਹੋਣ 'ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਸਾਰੀਆਂ ਪਾਰਟੀਆਂ ਆਪਣੇ ਆਪ ਨੂੰ ਜਿੱਤਿਆ ਮਹਿਸੂਸ ਕਰਦੀਆਂ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 15 ਜੁਲਾਈ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ