Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਜਸ਼ਨ-ਏ-ਵਿਰਾਸਤ ਸਮਾਗਮ ਮੌਕੇ ਕੀਤਾ ਗਿਆ।
ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਪ੍ਰਸਿੱਧ ਕਮੇਡੀਅਨ ਸੰਜੀਵ ਅੱਤਰੀ ਨੇ ਦਰਸ਼ਕਾਂ ਨੂੰ ਲੋਟ-ਪੋਟ ਕੀਤਾ ਤੇ ਪ੍ਰਸਿੱਧ ਐਂਕਰ, ਕਲਰਸ ਟੀਵੀ ਦੀ ਨਿੰਮੋ (ਅਮਨ) ਤੇ ਪਰਮ ਵੀ ਵਿਸ਼ੇਸ਼ ਤੌਰ ਤੇ ਆਪਣੀ ਕਲਾ ਦੇ ਜੌਹਰ ਵੀ ਦਿਖਾਏ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ