ਚੰਡੀਗੜ੍ਹ: ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ 10 ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 16-17 ਜਨਵਰੀ ਨੂੰ ਬੁਲਾਇਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ।


ਕੈਬਨਿਟ ਨੇ ਰਾਜਪਾਲ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਵਿਧਾਨ ਸਭਾ ਦਾ 10 ਸੈਸ਼ਨ ਬੁਲਾਇਆ ਜਾਵੇ। ਦੱਸ਼ ਦਈਏ ਕਿ ਰਾਖ਼ਵਾਂਕਰਨ ਜਾਰੀ ਰੱਖਣ ਲਈ 25 ਜਨਵਰੀ ਤੋਂ ਪਹਿਲਾਂ ਬਿੱਲ ’ਤੇ ਮੋਹਰ ਲਾਈ ਜਾਣੀ ਹੈ ਕਿਉਂਕਿ ਇਸ ਤੋਂ ਬਾਅਦ ਇਸ ਦੀ ਮਿਆਦ ਖ਼ਤਮ ਹੋ ਜਾਣੀ ਹੈ।

ਸੂਬੇ ਵਿਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਅਨੁਸੂਚਿਤ ਜਾਤਾਂ ਦੀ ਵੱਸੋਂ ਹੈ। ਇਸ ਲਈ ਇਹ ਬਿੱਲ ਬਹੁਤ ਅਹਿਮ ਹੈ।