ਪੜਚੋਲ ਕਰੋ

ਖੇਤੀ ਕਾਨੂੰਨਾਂ 'ਤੇ ਵਿਧਾਨ ਸਭਾ 'ਚ ਸਿਆਸੀ ਖੇਡ! 'ਆਪ', ਅਕਾਲੀ ਦਲ ਤੇ ਕਾਂਗਰਸ ਨੇ ਕੀਤੇ 'ਹਥਿਆਰ ਤਿੱਖੇ'

ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਤੋਂ ਦੋ ਦਿਨਾਂ ਦਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ’ਚ ਨਵੇਂ ਖੇਤੀ ਕਾਨੂੰਨਾਂ ਉੱਤੇ ਚਰਚਾ ਤੋਂ ਬਾਅਦ ਸਰਕਾਰ ਇਸ ਨੂੰ ਰੋਕਣ ਲਈ ਬਿੱਲ ਪੇਸ਼ ਕਰੇਗੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੰਜਾਬ ਦੀ ਖੇਤੀ ਤੇ ਕਿਸਾਨ ਦੇ ਹਿੱਤਾਂ ਦੀ ਰਾਖੀ ਲਈ ਚਰਚਾ ਕੀਤੀ ਜਾਵੇਗੀ। ਵਿਰੋਧੀ ਧਿਰ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸੈਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉੱਤਰ ਆਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਤੋਂ ਦੋ ਦਿਨਾਂ ਦਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ’ਚ ਨਵੇਂ ਖੇਤੀ ਕਾਨੂੰਨਾਂ ਉੱਤੇ ਚਰਚਾ ਤੋਂ ਬਾਅਦ ਸਰਕਾਰ ਇਸ ਨੂੰ ਰੋਕਣ ਲਈ ਬਿੱਲ ਪੇਸ਼ ਕਰੇਗੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੰਜਾਬ ਦੀ ਖੇਤੀ ਤੇ ਕਿਸਾਨ ਦੇ ਹਿੱਤਾਂ ਦੀ ਰਾਖੀ ਲਈ ਚਰਚਾ ਕੀਤੀ ਜਾਵੇਗੀ। ਵਿਰੋਧੀ ਧਿਰ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸੈਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉੱਤਰ ਆਏ ਹਨ। ਕੈਪਟਨ ਅਮਰਿੰਦਰ ਦਾ ਸੰਦੇਸ਼ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ,‘ਅੱਜ ਤੋਂ ਸ਼ੁਰੂ ਹੋ ਰਹੇ ਅਹਿਮ ਵਿਸ਼ੇਸ਼ ਸੈਸ਼ਨ ਲਈ ਵਿਧਾਨ ਸਭਾ ਪੁੱਜ ਗਿਆ ਹਾਂ। ਅਸੀਂ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੰਜਾਬ ਦੀ ਖੇਤੀ ਨੂੰ ਬਚਾਉਣ ਤੇ ਆਪਣੇ ਹਿੱਤਾਂ ਦੀ ਰਾਖੀ ਲਈ ਚਰਚਾ ਤੇ ਬਹਿਸ ਕਰਨ ਲਈ ਮਿਲ ਰਹੇ ਹਾਂ।’ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵੀ ਪੁੱਜੇ ਹਨ। ਮਜੀਠੀਆ ਟਰੈਕਟਰ ਲੈ ਪਹੁੰਚੇ ਵਿਰੋਧੀ ਪਾਰਟੀਆਂ ਵਿਸ਼ੇਸ਼ ਸੈਸ਼ਨ ਦਾ ਵਿਰੋਧ ਕਰ ਰਹੀਆਂ ਹਨ। ਅਕਾਲੀ ਦਲ ਨੇ ਟਰੈਕਟਰ ਉੱਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਨੇ ਕਿਹਾ,‘ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਪਹਿਲਾਂ ਦੇ ਪ੍ਰਸਤਾਵ ਕੇਂਦਰ ਨੂੰ ਨਹੀਂ ਭੇਜੇ। ਉਹ ਲੋਕ ਕੇਂਦਰ ਨਾਲ ਮਿਲ ਕੇ ਫ਼ਿਕਸ ਮੈਚ ਖੇਡ ਰਹੇ ਹਨ।’ 'ਆਪ' ਵਿਧਾਇਕਾਂ ਪਾਏ ਕਾਲੇ ਕੱਪੜੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪਾਸ ਕਰਨ ਦੀ ਮੰਗ ਕੀਤੀ। ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ,‘ਪੰਜਾਬ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਆਮ ਆਦਮੀ ਪਾਰਟੀ ਦਾ ਇਸ ਦਾ ਖ਼ੁਲਾਸਾ ਕਰੇਗੀ ਕਿ ਕਿਵੇਂ ਪੰਜਾਬ ਨੇ ਕੇਂਦਰ ਨਾਲ ਕਾਨੂੰਨ ਬਾਰੇ ਗੱਠਜੋੜ ਕੀਤਾ ਹੈ।’ ਸੀਐਮ ਬੋਲੇ, ਸੁਪਰੀਮ ਕੋਰਟ ਤੱਕ ਲਿਜਾਵਾਂਗੇ ਲੜਾਈ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਨੇ ਕਿਹਾ ਸੀ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਕਾਂਗਰਸ ਵਿਧਾਇਕ ਪਾਰਟੀ ਦੀ ਮੀਟਿੰਗ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜੰਗ ਜਾਰੀ ਰਹੇਗੀ ਤੇ ਅਸੀਂ ਇਸ ਨੂੰ ਸੁਪਰੀਮ ਕੋਰਟ ਤੱਕ ਲਿਜਾਵਾਂਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ,‘ਕਾਂਗਰਸ ਲਈ ਇਹ ਲੜਾਈ ਕੋਈ ਰਾਜਨੀਤੀ ਨਹੀਂ, ਸਗੋਂ ਪੰਜਾਬ ਦੀ ਖੇਤੀ ਤੇ ਕਿਸਾਨਾਂ ਨੂੰ ਬਚਾਉਣ ਦਾ ਜਤਨ ਹੈ। ਇਸ ਬਾਰੇ ਜੋ ਵੀ ਫ਼ੈਸਲਾ ਹੋਵੇਗਾ, ਉਹ ਕਿਸਾਨਾਂ ਦੇ ਹਿਤਾਂ ਨੂੰ ਧਿਆਨ ’ਚ ਰੱਖ ਕੇ ਹੀ ਕੀਤਾ ਜਾਵੇਗਾ।’

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget