ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਤਹਿਤ ਭਲਕੇ ਮਤਲਬ ਕਿ 6 ਸਤੰਬਰ ਦਿਨ ਐਤਵਾਰ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਇਹ ਵਿਸ਼ੇਸ਼ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣਗੇ।
ਇਸ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਜਾਰੀ ਹਦਾਇਤਾਂ ਅਨੁਸਾਰ ਕੈਂਪਾਂ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਿਤਤ ਅਰਜ਼ੀਆਂ/ਦਾਅਵੇ-ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
18–19 ਸਾਲ ਦੇ ਯੋਗ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਅਤੇ ਦਿਵਿਆਂਗ ਵੋਟਰਾਂ ਨਾਲ ਸਬੰਧਿਤ ਵੋਟਰ ਸੇਵਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਚੋਣ ਪ੍ਰਸ਼ਾਸਨ ਵੱਲੋਂ ਸਮੂਹ ਯੋਗ ਨਾਗਰਿਕਾਂ, ਖ਼ਾਸ ਕਰ ਕੇ ਨੌਜਵਾਨ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਤੰਤਰੀ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ















