ਅੰਮ੍ਰਿਤਸਰ: ਪਾਕਿਸਤਾਨ ਵਿੱਚ ਹਾਲ ਹੀ ਵਿੱਚ ਨਵੇਂ ਰੂਪ ਵਿੱਚ ਉਸਾਰੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਬੀਤੇ ਦਿਨੀਂ ਛੱਖੜ ਨੇ ਕਾਫੀ ਨੁਕਸਾਨ ਕਰ ਦਿੱਤਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰੇ ਦੇ ਤਿੰਨ ਗੁੰਬਦ ਤੇਜ਼ ਹਨੇਰੀ ਕਾਰਨ ਜ਼ਮੀਨ 'ਤੇ ਆ ਡਿੱਗੇ ਹਨ।
ਹਾਲਾਂਕਿ ਡਿੱਗਣ ਤੋਂ ਬਾਅਦ ਇਹ ਗੁੰਬਦ ਟੁੱਟੇ ਨਹੀਂ, ਜਿੱਥੋਂ ਜਾਪਦਾ ਹੈ ਕਿ ਇਨ੍ਹਾਂ ਨੂੰ ਫਾਈਬਰ ਆਦਿ ਤੋਂ ਤਿਆਰ ਕੀਤਾ ਗਿਆ ਤੇ ਬਾਅਦ ਵਿੱਚ ਸੀਮਿੰਟ ਨਾਲ ਤਿਆਰ ਕੀਤੇ ਹੋਣ ਦੀ ਦਿੱਖ ਪ੍ਰਦਾਨ ਕੀਤੀ ਗਈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦਾ ਕਹਿਣਾ ਹੈ ਕਿ ਹਨੇਰੀ ਬਹੁਤ ਤੇਜ਼ ਸੀ ਜਿਸ ਕਾਰਨ ਦੋ ਗੁੰਬਦ ਡਿੱਗ ਪਏ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਮੈਂਬਰ ਇੰਦਰਜੀਤ ਸਿੰਘ ਨੂੰ ਮੁਰੰਮਤ ਕਰਵਾਉਣ ਲਈ ਆਖ ਦਿੱਤਾ ਹੈ।
ਇਸ ਘਟਨਾ ਮਗਰੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਗੁਰਦੁਆਰਾ ਤੇ ਲਾਂਘੇ ਦੀ ਉਸਾਰੀ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸਾਈਂ ਮੀਆਂਮੀਰ ਫਾਊਂਡੇਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਬਰਾੜ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਸੋਚ ਵਧੀਆ ਸੀ ਪਰ ਗੁਣਵੱਤਾ ਬਾਰੇ ਗੰਭੀਰਤਾ ਨਹੀਂ ਦਿਖਾਈ ਜਾਪਦੀ।
ਪਿਛਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਦਾ ਵਿਸਤਾਰ ਕੀਤਾ ਸੀ। ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਨੇ ਆਪੋ-ਆਪਣੇ ਦੇਸ਼ ਵਿੱਚ ਗਲਿਆਰਾ ਉਸਾਰ ਕੇ ਸਿੱਖਾਂ ਨੂੰ ਬਗ਼ੈਰ ਵੀਜ਼ਾ ਜਾਣ ਦੀ ਖੁੱਲ੍ਹ ਦਿੱਤੀ ਸੀ ਪਰ ਹੁਣ ਕੋਰੋਨਾਵਾਇਰਸ ਮਹਾਮਾਰੀ ਕਾਰਨ ਲਾਂਘਾ ਬੰਦ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ 'ਤੇ ਝੱਖੜ ਦਾ ਕਹਿਰ, ਨਵੇਂ ਉਸਾਰੇ ਗੁੰਬਦ ਡਿੱਗੇ
ਏਬੀਪੀ ਸਾਂਝਾ
Updated at:
19 Apr 2020 10:32 AM (IST)
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦਾ ਕਹਿਣਾ ਹੈ ਕਿ ਹਨੇਰੀ ਬਹੁਤ ਤੇਜ਼ ਸੀ ਜਿਸ ਕਾਰਨ ਦੋ ਗੁੰਬਦ ਡਿੱਗ ਪਏ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਮੈਂਬਰ ਇੰਦਰਜੀਤ ਸਿੰਘ ਨੂੰ ਮੁਰੰਮਤ ਕਰਵਾਉਣ ਲਈ ਆਖ ਦਿੱਤਾ ਹੈ।
- - - - - - - - - Advertisement - - - - - - - - -