ਚੰਡੀਗੜ੍ਹ: ਪੰਜਾਬ 'ਚ ਇੱਕ ਵਾਰ ਫਿਰ ਮਾਸਕ ਪਾਉਣਾ ਲਾਜ਼ਮੀ ਹੋ ਗਿਆ ਹੈ । ਪੰਜਾਬ ’ਚ ਦਿਨੋ-ਦਿਨ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤੀ ਵਧਾਉਂਦਿਆਂ ਇਹ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।ਇਸ ਦੇ ਨਾਲ ਹੀ ਭੀੜ ਵਾਲੀਆਂ ਥਾਵਾਂ ’ਤੇ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ। ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਰੇ ਨਾਗਰਿਕ ਜਲਦ ਤੋਂ ਜਲਦ ਵੈਕਸੀਨ ਦੀ ਦੂਜੀ ਡੋਜ਼ ਜਾਂ ਬੂਸਟਰ ਡੋਜ਼ ਲਗਵਾਉਣ। ਬੀਮਾਰੀ ਦੇ ਲੱਛਣ ਮਹਿਸੂਸ ਹੋਣ ’ਤੇ ਟੈਸਟ ਕਰਵਾਉਣ ਅਤੇ ਕੋਰੋਨਾ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਕੋਰੋਨਾ ਦੇ ਕੇਸ ਦੇਸ਼ ਭਰ ’ਚ ਮੁੜ ਵਧਣੇ ਸ਼ੁਰੂ ਹੋ ਗਏ ਹਨ ਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੀ ਕੁਝ ਦਿਨ ਪਹਿਲਾਂ ਦਿੱਲੀ ’ਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਰਾ ਕੋਵਿਡ ਦਿਸ਼ਾ-ਨਿਰਦੇਸ਼ਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਗੱਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਜਾਂ ਬੂਸਟਰ ਡੋਜ਼ ਜਲਦੀ ਤੋਂ ਜਲਦੀ ਲੈਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਦੇ ਲੱਛਣ ਮਹਿਸੂਸ ਹੋਣ 'ਤੇ ਟੈਸਟ ਕਰਵਾਉਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹੋਏ ਜਨਤਕ ਥਾਵਾਂ 'ਤੇ ਥੁੱਕਣ 'ਤੇ ਪਾਬੰਦੀ ਲਗਾਈ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ