ਪੜਚੋਲ ਕਰੋ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਮੌਕੇ ਕੀਤਾ ਦੌਰਾ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਦਾ ਬਹੁਤ ਵਧੀਆ ਮੌਕਾ ਮਿਲਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਨੇ 22 ਅਕਤੂਬਰ ਤੱਕ ਰੋਇੰਗ ਅਤੇ ਕੈਕਿੰਗ ਕੈਨੋਇੰਗ ਦੀਆਂ ਸਤਲੁਜ ਦਰਿਆ ਦੇ ਕੰਢੇ 'ਤੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। 
 
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ 9.5 ਕਰੋੜ ਰੁਪਏ ਕਾਮਨਵੈਲਥ ਖੇਡਾਂ ਦੇ ਜੇਤੂਆਂ ਨੂੰ ਇਕ ਮਹੀਨੇ ਦੇ ਵਿੱਚ ਵਿਚ ਦਿੱਤੇ ਗਏ ਹਨ। ਇਸੇ ਤਰ੍ਹਾਂ ਨੈਸ਼ਨਲ ਖੇਡਾਂ ਵਾਲਿਆਂ ਦਾ ਬਹੁਤ ਜਲਦ ਉਹਨਾਂ ਦੀ ਵਾਪਸੀ ਦੇ ਨਾਲ ਹੀ ਸਨਮਾਨ ਕੀਤਾ ਜਾਣਾ ਹੈ। ਮੁੱਖ ਮੰਤਰੀ ਦਾ ਇਕੋ ਸੁਫ਼ਨਾ ਹੈ ਕਿ ਪੰਜਾਬ ਨੂੰ ਖੇਡਾਂ ਵਿਚ ਪਹਿਲੇ ਨੰਬਰ ਉੱਤੇ ਲੈਕੇ ਆਉਣਾ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਟਲੀ ਵੈਟਲੈਂਡ 'ਤੇ ਕਰਵਾਈਆਂ ਜਾ ਰਹੀਆਂ ਸੂਬਾ ਪੱਧਰੀ ਖੇਡਾਂ ਮੌਕੇ ਕੀਤਾ ਦੌਰਾ
ਖੇਡ ਮੰਤਰੀ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਇਸ ਥਾਂ ਦਾ ਦੌਰਾ ਕੀਤਾ ਤਾਂ ਰੋਇੰਗ ਅਕੈਡਮੀ ਸਬੰਧੀ ਮੁਢਲੀਆਂ ਸਹੂਲਤਾਂ ਨਹੀਂ ਸਨ। ਇੱਥੇ ਨਾ ਹੀ ਪਖਾਨੇ ਸਨ ਤੇ ਨਾ ਹੀ ਚੇਂਜਿੰਗ ਰੂਮ ਸਨ ਤੇ ਇਹ ਸਹੂਲਤਾਂ ਪਹਿਲ ਦੇ ਅਧਾਰ ਉੱਤੇ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਖੇਡਾਂ ਦਾ ਸਮਾਨ ਖਰੀਦਣ ਲਈ ਵੱਖਰਾ ਬਜਟ ਰੱਖਿਆ ਹੈ ਤੇ 50 ਲੱਖ ਰੁਪਏ ਦੇ ਕਰੀਬ ਦੀਆਂ ਕਿਸ਼ਤੀਆਂ ਵੀ ਜਲਦ ਰੂਪਨਗਰ ਨੂੰ ਦਿੱਤੀਆਂ ਜਾਣੀਆਂ ਹਨ। ਕਟਲੀ ਵੈਟਲੈਂਡ ਨੂੰ ਵਿਸ਼ਵ ਪੱਧਰੀ ਵਾਟਰ ਸਪੋਰਟਸ ਹਬ ਵਜੋਂ ਵਿਕਸਤ ਕੀਤਾ ਜਾਵੇਗਾ। 
 
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਵੱਲੋਂ ਰੋਇੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵੈਟਲੈਂਡ ਵਿਖੇ ਨੈਸ਼ਨਲ ਸਟੈਂਡਰਡ ਕੋਰਸ ਸੈੱਟਅੱਪ ਉੱਤੇ ਇਹ ਖੇਡਾਂ ਹੋ ਰਹੀਆਂ ਹਨ। ਪਹਿਲਾਂ ਇਥੋਂ ਦੀ ਰੋਇੰਗ ਅਕੈਡਮੀ ਨੂੰ ਇਥੋਂ ਤਬਦੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਿਹਤਰ ਪ੍ਰਦਰਸ਼ਨ ਅਤੇ ਇਸ ਤਰਕਸੰਗਤ ਬਣਾਉਣ ਲਈ ਇਹ ਅਕੈਡਮੀ ਮੁੜ ਇਥੇ ਤਬਦੀਲ ਕੀਤੀ ਗਈ ਹੈ ਤੇ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ। ਇੱਥੇ ਹੋਰ ਜ਼ਿਆਦਾ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਏਥੇ ਕੌਮੀ ਤੇ ਕੌਮਾਂਤਰੀ ਮੁਕਾਬਲੇ ਵੀ ਕਰਵਾਏ ਜਾ ਸਕਣ। 
 
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਬੰਧੀ ਆਨਲਾਈਨ ਰਜਿਟ੍ਰੇਸ਼ਨ ਨਾਲ ਇਹ ਪਤਾ ਲੱਗ ਗਿਆ ਹੈ ਕਿ ਕਿਸ ਜ਼ਿਲ੍ਹੇ ਵਿਚ ਕਿਹੜੀ ਖੇਡ ਦਾ ਰੁਝਾਨ ਵੱਧ ਹੈ। ਉਸ ਹਿਸਾਬ ਨਾਲ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। 
 
ਰੋਇੰਗ ਅਕੈਡਮੀ ਵਿਖੇ ਮੈੱਸਾਂ ਦੀ ਸਹੂਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਖੇਡ ਸੰਸਥਾਵਾਂ ਸਬੰਧੀ ਮੁਢਲੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਸਮੇਂ ਦੌਰਾਨ ਮੈੱਸਾਂ ਸਬੰਧੀ ਕਾਫ਼ੀ ਗੜਬੜ ਹੋਈ। ਇਸ ਲਈ ਮੈੱਸਾਂ ਸਬੰਧੀ ਸੁਧਾਰ ਕੀਤਾ ਜਾ ਰਿਹਾ ਹੈ ਤੇ ਇਸ ਮੈੱਸ ਸਬੰਧੀ ਦਿੱਕਤਾਂ ਵੀ ਦੂਰ ਕਰ ਦਿੱਤੀਆਂ ਜਾਣਗੀਆਂ। ਖੇਡ ਮੰਤਰੀ ਨੇ ਖੁਦ ਇਹ ਖੇਡ ਮੁਕਾਬਲੇ ਦੇਖੇ ਅਤੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ। 
 
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰੂਪਨਗਰ ਦੇ 10 ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਨਾਲ ਇਨ੍ਹਾਂ ਖੇਡਾਂ ਵਿੱਚ 03 ਲੱਖ ਦੇ ਕਰੀਬ ਪਾਰਟੀਸਿਪੇਸ਼ਨ ਪੂਰੇ ਸੂਬੇ ਵਿਚ ਹੋਈ ਹੈ। 60 ਹਜ਼ਾਰ ਬੱਚੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕਈ ਕਰੋੜ ਦੇ ਇਨਾਮ ਦਿੱਤੇ ਜਾਣੇ ਹਨ। 
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਖੇਡ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਵਾਈ ਤੇ ਕਰੀਬ ਹਰ ਪਿੰਡ ਵਿਚੋਂ ਨੌਜਵਾਨਾਂ ਨੇ ਹਿੱਸਾ ਲਿਆ ਹੈ। ਨੌਜਵਾਨਾਂ ਨੇ ਮੁੜ ਖੇਡ ਸਭਿਆਚਾਰ ਨੂੰ ਆਪਣਾ ਲਿਆ ਹੈ। ਖੇਡ ਸਭਿਆਚਾਰ ਖਤਮ ਹੋਣ ਨਾਲ ਨਸ਼ੇ ਵੱਧ ਗਏ ਸਨ ਤੇ ਪੰਜਾਬ ਖੇਡਾਂ ਵਿਚ ਹੇਠਾਂ ਖਿਸਕ ਗਿਆ, ਜਿਹੜਾ ਕਦੇ ਪਹਿਲੇ ਨੰਬਰ ਉੱਤੇ ਹੁੰਦਾ ਸੀ। ਇਹਨਾਂ ਖੇਡਾਂ ਸਬੰਧੀ ਜਿਹੜੀਆਂ ਕਮੀਆਂ ਰਹੀਆਂ ਉਹ ਅਗਲੀ ਵਾਰ ਦੂਰ ਹੋ ਜਾਣਗੀਆਂ ਤੇ ਹਰ ਸਾਲ ਇਹ ਖੇਡਾਂ ਹੁੰਦੀਆਂ ਰਹਿਣਗੀਆਂ। 
 
ਉਹਨਾਂ ਕਿਹਾ ਕਿ ਸਰਕਾਰ ਦੀ ਆਮਦਨੀ ਵਧਾਉਣ ਦੀ ਕੋਸ਼ਿਸ਼ ਹੋ ਰਹੀ ਹੈ ਤੇ 25 ਫ਼ੀਸਦ ਜੀ.ਐਸ.ਟੀ. ਕੁਲੈਕਸ਼ਨ ਵਿਚ ਵਾਧਾ ਹੋਇਆ ਹੈ ਤੇ ਇਹ ਸਾਰਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਣਾ ਹੈ। ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਉਹਨਾਂ ਨੂੰ ਸਹੀ ਮੰਚ ਦੇਣ ਦੀ ਲੋੜ ਹੈ ਤੇ ਹੁਨਰ ਨਿਖਾਰਨ ਦੀ ਲੋੜ ਹੈ।
 
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਦਕਾ ਪਹਿਲੀ ਵਾਰ ਸਰਕਾਰ ਵੱਲੋਂ ਇੱਥੇ ਰੋਇੰਗ ਦੇ ਰਾਜ ਪੱਧਰੀ ਮੁਕਾਬਲੇ ਹੋ ਰਹੇ ਹਨ। ਰੂਪਨਗਰ ਨਹਿਰਾਂ ਤੇ ਦਰਿਆਵਾਂ ਦੀ ਧਰਤੀ ਹੈ ਪਰ ਪਿਛਲੇ ਸਾਲਾਂ ਵਿਚ ਇੱਥੇ ਵਾਟਰ ਸਪੋਰਟਸ ਵਿਕਸਤ ਨਹੀਂ ਕੀਤੀਆਂ ਗਈਆਂ। ਵਿਧਾਇਕ ਨੇ ਕਿਹਾ ਕਿ ਖੇਡ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਉਹ ਰੋਇੰਗ ਨੂੰ ਰੂਪਨਗਰ ਵਿਖੇ ਵਿਕਸਤ ਕਰਨਗੇ ਤੇ ਰੋਇੰਗ ਅਕੈਡਮੀ ਜਿਹੜੀ ਮੋਹਾਲੀ ਭੇਜ ਦਿੱਤੀ ਗਈ ਸੀ, ਉਹ ਰੂਪਨਗਰ ਲਿਆਂਦੀ ਗਈ ਤੇ ਅਕੈਡਮੀ ਲਈ 15 ਲੱਖ ਦੇ ਕੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਖੇਡਾਂ ਵਤਨ ਪੰਜਾਬ ਦੀਆਂ ਵਿਚ ਰੂਪਨਗਰ ਨੇ ਬਹੁਤ ਵਧੀਆ ਸ਼ਮੂਲੀਅਤ ਰਹੀ ਹੈ ਤੇ ਸਰਕਾਰ ਲੋਕਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜਨ ਵਿਚ ਕਾਮਯਾਬ ਹੋਈ ਹੈ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Advertisement
ABP Premium

ਵੀਡੀਓਜ਼

ਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲArmaan Malik slapped Vishal Pandey | ਭਾਭੀ ਨੂੰ ਛੇੜਿਆ , ਪਿਆ ਥੱਪੜ  Bigg Boss 'ਚ ਕਲੇਸ਼ | Payal Kritikaਭ੍ਰਿਸ਼ਟਾਚਾਰ ਦੇ ਆਰੋਪ ਮੁੱਖ ਮੰਤਰੀ ਦੇ ਚੁੱਲ੍ਹੇ ਤੱਕ ਪਹੁੰਚੇ-ਸੁਨੀਲ ਜਾਖੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ
AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ
Embed widget