(Source: ECI/ABP News)
ਖੇਡ ਮੰਤਰੀ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ
![ਖੇਡ ਮੰਤਰੀ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ Sports Minister Meet Hayer congratulated archer Praneet Kaur of Mansa on becoming the world champion ਖੇਡ ਮੰਤਰੀ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ](https://feeds.abplive.com/onecms/images/uploaded-images/2023/08/06/90e3d273e24e4a6bf4ed1e758ca7b38e1691326166110345_original.jpg?impolicy=abp_cdn&imwidth=1200&height=675)
Punjab News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।
ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)