Punjab news: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਤਿੰਨ ਸਾਲ ਪਹਿਲਾਂ ਕੋਰੋਨਾ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਕੇਸ ਖਤਮ ਕਰਨ ਦੀ ਮੰਗ ਕੀਤੀ ਸੀ।


ਇਸ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਕ ਡਿਵੀਜ਼ਨ ਬੈਂਚ ਨੇ ਕੋਰੋਨਾ ਮਹਾਂਮਾਰੀ ਨਾਲ ਜੁੜੇ ਸਾਰੇ ਮਾਮਲਿਆਂ 'ਤੇ ਰੋਕ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਪਟੀਸ਼ਨ ਦੀ ਕੋਈ ਲੋੜ ਨਹੀਂ ਹੈ। ਜੇਕਰ ਇਸ ਮੁੱਦੇ 'ਤੇ ਕਦੇ ਕੋਈ ਹੋਰ ਫੈਸਲਾ ਆਉਂਦਾ ਹੈ ਤਾਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Rakesh tikait: 'ਜੇਕਰ ਬੇਇਨਸਾਫ਼ੀ ਹੋਈ ਤਾਂ...', ਕਿਸਾਨ ਅੰਦੋਲਨ 'ਤੇ ਰਾਕੇਸ਼ ਟਿਕੈਤ ਦਾ ਪਹਿਲਾ ਬਿਆਨ, ਮੋਦੀ ਸਰਕਾਰ ਨੂੰ ਦਿੱਤੀ ਆਹ ਚੇਤਾਵਨੀ


ਕੀ ਹੈ ਪੂਰਾ ਮਾਮਲਾ?


ਇਹ ਮਾਮਲਾ 24 ਅਕਤੂਬਰ 2020 ਨੂੰ ਚੰਡੀਗੜ੍ਹ ਪੁਲਿਸ ਨੇ ਗੁਰਮੀਤ ਸਿੰਘ ਮੀਤ ਹੇਅਰ ਖ਼ਿਲਾਫ਼ ਦਰਜ ਕੀਤਾ ਸੀ। ਇਹ ਮਾਮਲਾ ਪੁਲਿਸ ਕਾਂਸਟੇਬਲ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਦੀ ਅਗਵਾਈ 'ਚ 'ਆਪ' ਦੇ ਕਈ ਆਗੂ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੇ ਸਨ। ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ। ਨਾਲ ਹੀ ਇਸ ਮਾਮਲੇ ਵਿੱਚ ਚਾਰਜਸ਼ੀਟ ਦਰਜ ਕੀਤੀ ਗਈ ਸੀ।


ਇਹ ਮਾਮਲਾ ਵੀ ਬਹੁਤ ਦਿਲਚਸਪ ਹੈ। ਇਸ ਮਾਮਲੇ ਵਿੱਚ ਮੰਤਰੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ। ਪਰ, ਮੀਤ ਹੇਅਰ ਦਸੰਬਰ 2023 ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਇਸ ਕੇਸ ਵਿੱਚ ਪੇਸ਼ ਨਹੀਂ ਹੋਏ ਸਨ। ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਹੋਇਆਂ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਨਾਲ ਹੀ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਮੀਤ ਹੇਅਰ ਨੇ ਹਾਈ ਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਵਾਰੰਟ ਨੂੰ ਰੱਦ ਕਰ ਦਿੱਤਾ ਸੀ।


ਇਹ ਵੀ ਪੜ੍ਹੋ: Farmers Protest: ਸਿੰਘੂ, ਟਿਕਰੀ...ਹੁਣ ਇਨ੍ਹਾਂ ਸਰਹੱਦਾਂ ਰਾਹੀਂ ਦਿੱਲੀ 'ਚ ਕੂਚ ਕਰਨਗੇ ਕਿਸਾਨ!