(Source: ECI/ABP News/ABP Majha)
ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ 'ਚੋਂ ਪੰਜਾਬ ਨੂੰ ਬਾਹਰ ਕਰਨ 'ਤੇ ਭੜਕੇ ਖੇਡ ਮੰਤਰੀ ਮੀਤ ਹੇਅਰ
ਮੀਤ ਹੇਅਰ ਨੇ ਕਿਹਾ ਹੈ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖ ਕੇ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਕੀਤੀ ਗਈ ਹੈ।
Punjab News: ਕ੍ਰਿਕਟ ਵਿਸ਼ਵ ਕੱਪ-2023 ਦੀ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਕਰਨ ਦੀ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕੀਤੀ ਕਰੜੀ ਨਿਖੇਧੀ ਕੀਤੀ ਗਈ ਹੈ। ਮੀਤ ਹੇਅਰ ਨੇ ਕਿਹਾ ਹੈ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖ ਕੇ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਕੀਤੀ ਗਈ ਹੈ।
ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।
ਇਹ ਵੀ ਪੜ੍ਹੋ: ਸਰਬ ਸਾਂਝੀ ਬਾਣੀ ਇੱਕ ਚੈਨਲ ਦੇ ਵਪਾਰੀਕਰਨ ਲਈ ਸੀਮਤ ਨਹੀਂ ਕੀਤੀ ਜਾ ਸਕਦੀ, ਹਰ ਚੈਨਲ ’ਤੇ ਮੁਫਤ ਹੋਣੀ ਚਾਹੀਦੀ: ਨਵਜੋਤ ਸਿੱਧੂ
ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।