ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ‘ਚ ਬਣੇਗਾ ਖੇਡ ਸਟੇਡੀਅਮ
ਪੰਜਾਬ ਸਰਕਾਰ ਹੁਣ ਕਿਸਾਨਾਂ ਦੇ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਕਰਵਾਏਗੀ।
ਚੰਡੀਗੜ੍ਹ: ਪੰਜਾਬ ਸਰਕਾਰ ਹੁਣ ਕਿਸਾਨਾਂ ਦੇ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਕਰਵਾਏਗੀ। ਇਹ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿੱਚ ਬਣਾਇਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੇਡ ਸਟੇਡੀਅਮ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਨੇ ਦਿੱਤੀ।ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ 50-50 ਲੱਖ ਦੇ ਚੈੱਕ ਦਿੱਤੇ ਗਏ।
ਇਸ ਤੋਂ ਪਹਿਲਾਂ ਲਖਨਊ ਵਿੱਚ ਲਖੀਮਪੁਰ ਖੇੜੀ ਕਾਂਡ ਵਿੱਚ ਮਾਰੇ ਗਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ ਸੀ। ਹਰੇਕ ਪਰਿਵਾਰ ਨੂੰ 50-50 ਲੱਖ ਰੁਪਏ ਦਿੱਤੇ ਗਏ।ਇਹ ਚੈੱਕ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਦਿੱਤੇ ਗਏ।
ਪੱਤਰਕਾਰ ਸਵਰਗੀ ਰਮਨ ਕਸ਼ਯਪ ਦੀ ਪਤਨੀ ਅਰਾਧਨਾ ਕਸ਼ਯਪ, ਮਾਤਾ ਸੰਤੋਸ਼ ਕੁਮਾਰੀ ਅਤੇ ਪਿਤਾ ਰਾਮਦੁਲਾਰੇ, ਮ੍ਰਿਤਕ ਕਿਸਾਨ ਸਰਦਾਰ ਨਛੱਤਰ ਸਿੰਘ ਦੀ ਪਤਨੀ ਜਸਵੰਤ ਕੌਰ, ਲਵਪ੍ਰੀਤ ਸਿੰਘ ਦੇ ਪਿਤਾ ਸਰਦਾਰ ਸਤਨਾਮ ਸਿੰਘ, ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਗੁਰਵਿੰਦਰ ਸਿੰਘ ਦੇ ਪਿਤਾ ਸਰਦਾਰ ਸੁਖਵਿੰਦਰ ਸਿੰਘ ਨੂੰ ਚੈੱਕ ਸੌਂਪੇ ਗਏ।
ਇਸ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮਨੁੱਖੀ ਜੀਵਨ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਉਹ ਆਪਣੇ ਆਸ਼ਰਿਤਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਲਈ ਆਏ ਹਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :