ਪੜਚੋਲ ਕਰੋ
Advertisement
MLA Amritpal Singh: ਖੇਡਾਂ ਵਤਨ ਪੰਜਾਬ ਦੀਆਂ ' ਨੌਜਵਾਨਾਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹਣਗੀਆਂ : ਵਿਧਾਇਕ ਅੰਮ੍ਰਿਤਪਾਲ ਸਿੰਘ
Moga News : ਸੂਬੇ ਵਿੱਚ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ 2023 ' ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ
Moga News : ਸੂਬੇ ਵਿੱਚ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ 2023 ' ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ 'ਖੇਡਾਂ ਵਤਨ ਪੰਜਾਬ ਦੀਆਂ ' ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਖੇਡਾਂ ਨੌਜਵਾਨਾਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹਣਗੀਆਂ। ਇਹ ਵਿਚਾਰ ਅੱਜ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਬਾਘਾਪੁਰਾਣਾ ਵਿਖੇ ਪਹੁੰਚੇ ਮਸ਼ਾਲ ਮਾਰਚ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਹਨਾਂ ਕਿਹਾ ਕਿ ਅੱਜ ਤੱਕ ਦੀਆਂ ਸਰਕਾਰਾਂ ਨੇ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਆਪਣੇ ਸਵਾਰਥਾਂ ਲਈ ਵਰਤਿਆ। ਉਹਨਾਂ ਨੂੰ ਪੜ੍ਹਾਈ ਅਤੇ ਨੌਕਰੀਆਂ ਦੇਣ ਦੀ ਬਜਾਏ ਉਹਨਾਂ ਨੂੰ ਨਸ਼ਿਆਂ ਦੇ ਦਰਿਆ ਵਿੱਚ ਰੋੜ੍ਹ ਦਿੱਤਾ। ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨੂੰ ਚਮਕਾਉਣ ਲਈ ਉਹਨਾਂ ਨੂੰ ਨਸ਼ਿਆਂ ਨਾਲੋਂ ਨਿਖੇੜ ਕੇ ਖੇਡਾਂ ਅਤੇ ਪੜ੍ਹਾਈ ਵਾਲੇ ਪਾਸੇ ਲਗਾਉਣ ਦਾ ਨਿਸ਼ਚਾ ਕੀਤਾ ਹੈ।
ਉਹਨਾਂ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਸਤੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਮਿਤੀ 1-9-2023 ਤੋਂ 10-9-2023 ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 16-9-2023 ਤੋਂ 26-9-2023 ਅਤੇ ਰਾਜ ਪੱਧਰੀ ਖੇਡ ਦੇ ਮੁਕਾਬਲੇ ਮਿਤੀ 1-10-2023 ਤੋਂ 20-10-2023 ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਉਮਰ ਰੂਲ ਅਤੇ ਰੈਗੂਲੇਸ਼ਨ ਅਤੇ ਹੋਰ ਜਾਣਕਾਰੀ ਪੋਰਟਲ www.khedanwatanpunjabdia.com ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਡਾਂ ਸਬੰਧੀ ਮੋਗਾ ਜਿਲ੍ਹੇ ਦੇ ਨੌਜਵਾਨਾਂ, ਆਮ ਲੋਕਾਂ ਤੇ ਵਿਸ਼ੇਸ਼ ਤੌਰ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਆਪ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਸਾਰੇ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ। ਇਸ ਦੌਰਾਨ ਉਹਨਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਹਿਰ ਵਿੱਚ ਮਸ਼ਾਲ ਮਾਰਚ ਵਿੱਚ ਭਾਗ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਵੀ ਹਾਜ਼ਰ ਸਨ। ਇਸ ਮੌਕੇ ਐੱਸਡੀਐੱਮ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement