Punjab News : ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ ‘ਤੇ ਵੀ ਲਾਗੂ ਕੀਤਾ ਜਾਵੇਗਾ।


ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....



ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਮੋਟੇ ਅਨਾਜ ਨੂੰ ਹਫ਼ਤੇ ਵਿੱਚ ਤਿੰਨ ਵਾਰ ਰਾਗੀ ਦਲੀਆ, ਬਾਜਰੇ ਦੀਆਂ ਰੋਟੀਆਂ ਅਤੇ ਬਾਜਰਾ-ਦਾਲ ਖਿਚੜੀ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਰਾਹੀਂ ਮੋਟੇ ਅਨਾਜ ਦੇ ਸੇਵਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਮੰਤਵ ਨੂੰ ਪੂਰਾ ਕਰੇਗੀ।


ਇਹ ਵੀ ਪੜ੍ਹੋ : ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ

ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਗਏ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ-2023 (ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023)’ ਦੀ ਤਰਜ਼ ‘ਤੇ ਇਹ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਇਸ ਨਵੇਂ ਉਦਮ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਫਲਾਈਨ ਅਤੇ ਆਨਲਾਈਨ ਕਲਾਸਾਂ ਰਾਹੀਂ ਅੰਤਰਰਾਸ਼ਟਰੀ ਸਾਲ-2023 ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।