ਤਰਨਤਾਰਨ: ਤਰਨਤਾਰਨ 'ਚ ਜ਼ਿਹਰੀਲੀ ਸ਼ਰਾਬ ਨਾਲ ਮਾਰਨ ਵਾਲੇ ਲੋਕਾਂ ਤੇ ਹੋਣ ਸਿਆਸਤ ਵੀ ਜ਼ੋਰ ਮਾਰਨੀ ਸ਼ੁਰੂ ਹੋ ਗਈ ਹੈ।ਇਸ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਿਆਨ ਜਾਰੀ ਕਰ ਸਰਕਾਰ ਨੂੰ ਕੋਸ ਰਹੀ ਹੈ।ਉਥੇ ਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਲਈ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀ ਹੈ।ਤਰਨਤਾਰਨ ਦੇ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧਰਾਮ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰ ਬਲਜਿੰਦਰ ਕੌਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਅਤੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।


ਆਮ ਆਦਮੀ ਪਾਰਟੀ ਦੇ ਵਿਧਿਾਇਕਾਂ ਨੇ ਕਿਹਾ ਕਿ ਪਵਿੱਤਰ ਗੁਟਕਾ ਸਾਹਿਬ ਤੇ ਹੱਥ ਰੱਖ ਸਹੁੰ ਖਾਣ ਵਾਲੇ ਕੈਪਟਨ ਸਾਬ ਪੰਜਾਬ 'ਚੋਂ ਨਸ਼ਾਂ ਖ਼ਤਮ ਕਰਨ 'ਚ ਅਸਫ਼ਲ ਰਹੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ਾ ਤੱਸਕਰੀ ਰਾਜਨਿਤਕ ਸ਼ਹਿ ਅਤੇ ਸਰਪਰਸਤੀ ਨਾਲ ਵਧ ਫੁੱਲ ਰਹੀ ਹੈ।


ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ।ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਨਾਲ ਨਹੀਂ ਸਗੋਂ ਸਰਕਾਰ ਦੀ ਨਲਾਇਕੀ ਨਾਲ ਹੋਈ ਹੈ।ਉਨ੍ਹਾਂ ਪੰਜਾਬ 'ਚ ਹੋਈਆਂ ਇਨ੍ਹਾਂ ਮੌਤਾਂ ਲਈ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਕਰਾਰ ਕੀਤਾ।