ਤਰਨ ਤਾਰਨ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 150 ਦੇ ਕਰੀਬ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਮਾਮਾਲੇ 'ਚ ਪੰਡੌਰੀ ਗੋਲਾ ਦੇ ਹੋਰ ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਰੋਸ ਵਿੱਚ ਆਈ ਆਮ ਆਦਮੀ ਪਾਰਟੀ ਨੇ ਐਸਐਸਪੀ ਦਫ਼ਤਰ ਤਰਨ ਤਾਰਨ ਦਾ ਘੇਰਾਓ ਕੀਤਾ।


ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ

ਹਲਕਾ ਇੰਚਾਰਜ ਡਾ ਕਸ਼ਮੀਰ ਸਿੰਘ ਸੋਹਲ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਪੀੜਤ ਲੋਕਾਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਦੀ ਸ਼ਹਿ ਹੇਠ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਇਸ ਸ਼ਰਾਬ ਨਾਲ ਹੁਣ ਤੱਕ 150 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਫਿਰ ਵੀ ਜ਼ਹਿਰੀਲੀ ਸ਼ਰਾਬ ਧੜੱਲੇ ਨਾਲ ਪਿੰਡਾਂ ਵਿੱਚ ਵੇਚੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ

ਵਿਧਾਇਕ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਸੰਬੰਧੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਨਾਲ ਵੀ ਸ਼ਰਾਬ ਦੇ ਮਾਫੀਆ ਵੱਲੋਂ ਕੁੱਟਮਾਰ ਕੀਤੀ ਗਈ ਪਰ ਇਸ ਨਿੰਦਣਯੋਗ ਕਾਰੇ ਖ਼ਿਲਾਫ ਵੀ ਸਰਕਾਰ ਨੇ ਮੁਲਜ਼ਮਾਂ ਤੇ ਕੋਈ ਕੇਸ ਦਰਜ ਨਹੀਂ ਕੀਤਾ। ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਦਾ ਧੰਦਾ ਬੰਦ ਨਾ ਕਰਵਾਇਆ ਤੇ ਆਰੋਪੀਆਂ ਤੇ ਸਖ਼ਤ ਕਾਰਵਾਈ ਨਾ ਹੋਈ ਤਾਂ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ