ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਕੈਪਟਨ ਸਰਕਾਰ ਲਈ ਵੱਡੀ ਮੁਸੀਬਤ ਬਣ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ, ਉੱਥੇ ਹੀ ਕਾਂਗਰਸ ਦੇ ਸਾਂਸਦਾਂ ਨੇ ਵੀ ਝੰਡਾ ਚੁੱਕ ਲਿਆ ਹੈ। ਪਤਾ ਲੱਗਾ ਹੈ ਕਿ ਅੱਜ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ ਤੇ ਪ੍ਰਤਾਪ ਸਿੰਘ ਬਾਜਵਾ ਰਾਜਪਾਲ ਨੂੰ ਮਿਲਣਗੇ।
ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ ਨੇ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਘਰਿਆ ਹੈ। ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਬਿਨ੍ਹਾਂ ਪੁਲਿਸ ਤੇ ਰਾਜਨੇਤਾਵਾਂ ਦੀ ਮਦਦ ਦੇ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਚੱਲ ਹੀ ਨਹੀਂ ਸਕਦਾ। ਦੁੱਲੋ ਨੇ ਕੈਪਟਨ ਨੂੰ ਘੇਰਦੇ ਹੋਏ ਤਿੰਨ ਹਫ਼ਤੇ ਅੰਦਰ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਵਾਲੀ ਗੱਲ ਵੀ ਯਾਦ ਕਰਵਾਈ।
ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10 ਤੋਂ 15 ਲੱਖ ਮੁਆਵਜ਼ਾ ਦੇਣ ਦੀ ਵੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਐਲਾਨਿਆ ਦੋ ਲੱਖ ਮੁਆਵਜ਼ਾ ਗਰੀਬ ਪਰਿਵਾਰਾਂ ਨਾਲ ਭੇਦਭਾਵ ਹੈ ਕਿਉਂਕਿ ਮਰਨ ਵਾਲਿਆਂ 'ਚੋਂ ਬਹੁਤੇ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ।