ਤਰਨ ਤਾਰਨ: ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆ ਮੌਤਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ 'ਚ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ 'ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਖਿਲਾਫ ਅਮਰਕੋਟ 'ਚ ਰੋਸ ਰੈਲੀ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਘਰ ਦਾ ਘੇਰਾਓ ਕਰਨ ਲਈ ਜਦੋਂ ਅਮਰਕੋਟ ਤੋਂ ਮਹਿਮੂਦਪੁਰ ਵੱਲ ਕੂਚ ਕੀਤਾ ਗਿਆ ਤਾਂ ਪੁਲਿਸ ਵੱਲੋਂ ਅਮਰਕੋਟ ਚੌਕ 'ਚ ਹੀ ਉਹਨਾਂ ਨੂੰ ਰੋਕ ਦਿੱਤਾ ਗਿਆ।
ਇਸ ਦੌਰਾਨ ਅਕਾਲੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਅਮਰਕੋਟ ਚੌਕ 'ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਕੀ ਅਕਾਲੀਆਂ ਨੂੰ ਹੋਵੇਗਾ ਜ਼ੁਰਮਾਨਾ? ਸੈਂਕੜੇ ਦਾ ਇਕੱਠ ਕਰਕੇ ਕੋਰੋਨਾ ਨਿਯਮਾਂ ਦਾ ਬਣਾਇਆ ਮਜ਼ਾਕ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ