ਪੜਚੋਲ ਕਰੋ

Amritpal singh: ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿੱਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ।

Amritsar News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨਾ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿੱਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ ਰਹਿੰਦੀਆਂ ਹਨ।

ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਨਾਉਣ ਦੀ ਬਜਾਇ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ‘ਤੇ ਤੁਰਨ ਦੀ ਸਲਾਹ ਦਿੰਦਿਆਂ ਕੌਮ ਦੇ ਸੁਨਹਿਰੇ ਭਵਿੱਖ ਨੂੰ ਸੰਭਾਲਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ।  ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ‘ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿਤ ਵਿੱਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿਚ ਅਲਹਿਦਗੀ ਦਾ ਅਹਿਸਾਸ ਭਰਨ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਚਿਰੋਕਣੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿਤਾਂ ਨੂੰ ਪੂਰਨ ਲਈ ਅੱਜ ਦੀਆਂ ਸਰਕਾਰਾਂ ਨੂੰ ਘੱਟ-ਗਿਣਤੀਆਂ ਦੇ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਨਿਆਂਕਾਰੀ ਰਾਜ ਧਰਮ ਨੂੰ ਨਿਭਾਉਣਾ ਚਾਹੀਦਾ ਹੈ।       

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget