ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਸਿੱਖ ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਸਨਮਾਨ

ਸਨਮਾਨਿਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ 11 ਸ਼ਖ਼ਸੀਅਤਾਂ 'ਚੋਂ ਚਾਰ ਸ਼ਖ਼ਸੀਅਤਾਂ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਹਨ। ਜਦਕਿ ਬਾਕੀ ਮੌਜੂਦਾ ਸੱਤ ਸ਼ਖ਼ਸੀਅਤਾਂ ਇਸ ਵੇਲੇ ਵੱਖ-ਵੱਖ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਹ ਫ਼ੈਸਲਾ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕੀਤਾ ਗਿਆ ਸੀ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਵਿਸ਼ੇਸ਼ ਸਨਮਾਨ ਤੇ ਐਵਾਰਡ ਭੇਟ ਕਰਕੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਨਮਾਨਿਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ 11 ਸ਼ਖ਼ਸੀਅਤਾਂ 'ਚੋਂ ਚਾਰ ਸ਼ਖ਼ਸੀਅਤਾਂ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਹਨ। ਜਦਕਿ ਬਾਕੀ ਮੌਜੂਦਾ ਸੱਤ ਸ਼ਖ਼ਸੀਅਤਾਂ ਇਸ ਵੇਲੇ ਵੱਖ-ਵੱਖ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਹ ਫ਼ੈਸਲਾ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕੀਤਾ ਗਿਆ ਸੀ।

ਸਿੰਘ ਸਾਹਿਬਾਨ ਵਲੋਂ ਕੀਤੇ ਫ਼ੈਸਲੇ ਮੁਤਾਬਕ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਵਿੱਚ ਗੁਰਪੁਰਵਾਸੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ 'ਪੰਥ ਰਤਨ' ਸਨਮਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਨੂੰ 'ਗੁਰਮਤਿ ਮਾਰਤੰਡ' ਸਨਮਾਨ, ਗਿਆਨੀ ਮੇਵਾ ਸਿੰਘ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ 'ਸ਼੍ਰੋਮਣੀ ਗੁਰਮਤਿ ਪ੍ਰਚਾਰਕ' ਸਨਮਾਨ, ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਨੂੰ 'ਕੌਮੀ ਸ਼ਹੀਦ' ਦਾ ਸਨਮਾਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਡਾ: ਗੁਰਨਾਮ ਸਿੰਘ ਖ਼ਾਲਸਾ ਮੁਖੀ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 'ਭਾਈ ਮਰਦਾਨਾ ਜੀ ਯਾਦਗਾਰੀ ਐਵਾਰਡ', ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ 'ਕੌਮੀ ਚਿੰਤਕ' ਸਨਮਾਨ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਭਾਈ ਹਰਿੰਦਰ ਸਿੰਘ ਖ਼ਾਲਸਾ ਬਠਿੰਡਾ ਨੂੰ 'ਪੰਥ ਸੇਵਕ' ਐਵਾਰਡ, ਡਾ: ਦਰਸ਼ਨ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 'ਭਾਈ ਗੁਰਦਾਸ ਜੀ ਯਾਦਗਾਰੀ ਐਵਾਰਡ' ਨਾਲ ਸਨਮਾਨਿਆ ਜਾਵੇਗਾ।

ਗਿਆਨੀ ਗੁਰਚਰਨ ਸਿੰਘ ਮੁਕਤਸਰੀ ਨੂੰ 'ਸ਼੍ਰੋਮਣੀ ਸੇਵਕ' ਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਨੂੰ 'ਵਿੱਦਿਆ ਮਾਰਤੰਡ' ਦੇ ਸਨਮਾਨ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਇਸ ਵੇਲੇ ਗੁਆਂਢੀ ਮੁਲਕ ਵਿੱਚ ਜਲਾਵਤਨੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।

ਸਮਝਿਆ ਜਾਂਦਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਉਂਦੇ ਦਿਨਾਂ ਵਿਚ ਇਨ੍ਹਾਂ 11 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਹੋਣ ਵਾਲੇ ਵਿਸ਼ੇਸ਼ ਸਮਾਗਮ ਦੀ ਮਿਤੀ ਦਾ ਐਲਾਨ ਕੀਤਾ ਜਾ ਸਕਦਾ ਹੈ।

ਅਨਲੌਕ-4: ਵਿਆਹਾਂ 'ਤੇ 100 ਲੋਕਾਂ ਦੇ ਇਕੱਠ ਦੀ ਇਜਾਜ਼ਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget