ਪੜਚੋਲ ਕਰੋ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਨਜਿੰਦਰ ਸਿਰਸਾ ਤਲਬ , 2 ਦਸੰਬਰ ਨੂੰ ਪਹੁੰਚਣ ਲਈ ਕਿਹਾ, 2007-17 ਦੀ ਸਰਕਾਰ ‘ਚ ਸੀ ਕੈਬਨਿਟ ਰੈਂਕ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ।

Punjab News: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Siirsa) ਨੂੰ ਵੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ (ਤਨਖਾਹੀਆ) ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ।

ਦੱਸ ਦਈਏ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਤਤਕਾਲੀ ਮੰਤਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget