ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਵਿਧਾਨ ਸਭਾ 'ਚ ਸਰਬਸੰਮਤੀ ਨਾਲ ਮਤਾ ਪਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤਾ ਪੜ੍ਹਿਆ ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਰੱਖੀ ਗਈ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ।
ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਸੁਭਾਗਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ਨੂੰ ਗਲਤ ਆਖ਼ਦਿਆਂ ਕਿਹਾ ਕਿ ਅੱਜ ਰੌਲਾ ਪਾਉਣ ਵਾਲਾ ਜਾਂ ਸ਼ੋਰ ਮਚਾਉਣ ਵਾਲਾ ਦਿਨ ਨਹੀਂ, ਇਹ ਸਜਦਾ ਕਰਨ ਵਾਲਾ ਦਿਨ ਹੈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤਾ ਪੜ੍ਹਿਆ ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਰੱਖੀ ਗਈ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ। ਇਥੇ ਕੋਈ ਵੀ ਮੀਟ, ਸ਼ਰਾਬ, ਤਬਾਕੂ ਆਦਿ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕੇਗੀ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਹੈ ਪਰ ਅਜੇ ਤਕ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਵਿਧਾਨ ਸਭਾ ਵਿਚ ਪਵਿੱਤਰ ਨਹੀਂ ਐਲਾਨਿਆ ਗਿਆ ਸੀ।
ਇਸ ਮੌਕੇ ਵਿਰੋਧੀ ਧਿਰ ਵੱਲ਼ੋਂ ਕੀਤੇ ਗਏ ਹੰਗਾਮੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਰੌਲਾ ਪਾਉਣ ਦਾ ਦਿਨ ਨਹੀਂ ਹੈ। ਕੁਝ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰਮਾਤਮਾ ਉਨ੍ਹਾਂ ਨੂੰ ਬੁੱਧੀ ਦੇਵੇ। ਅੱਜ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਹੈ। ਅੱਜ ਸਾਰਿਆਂ ਨੇ ਆਪਣੇ-ਆਪਣੇ ਤਰੀਕੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ ਕਿ ਸ਼੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ (ਸ੍ਰੀ ਦਰਬਾਰ ਸਾਹਿਬ ਦਾ ਗਲਿਆਰਾ) ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ। ਤਿੰਨਾਂ ਸ਼ਹਿਰਾਂ ਦੀ ਸੈਨੀਟੇਸ਼ਨ ਪ੍ਰਣਾਲੀ ਦੀ ਸਫਾਈ ਲਈ ਵਿਸ਼ੇਸ਼ ਫੰਡਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਇਆ। ਇਤਿਹਾਸ ਵਿੱਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋਇਆ। ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨ ਤਖ਼ਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਜੋ ਕਿ ਲੱਖਾਂ ਲੋਕਾਂ ਦੀ ਮੰਗ ਹੈ। ਇਨ੍ਹਾਂ ਸ਼ਹਿਰਾਂ ਵਿੱਚ ਹੁਣ ਨਸ਼ੇ, ਮਾਸ, ਸ਼ਰਾਬ ਅਤੇ ਤੰਬਾਕੂ ਨਹੀਂ ਵੇਚੇ ਜਾਣਗੇ।






















