Guru Arjan Dev Jee Martyrdom Day: ਪਾਕਿਸਤਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤ ਦੇ 215 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਨਵੀਂ ਦਿੱਲੀ ਪਾਕਿਸਤਾਨ ਹਾਈ ਕਮਿਸ਼ਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 8 ਤੋਂ 17 ਜੂਨ ਤੱਕ ਮਨਾਇਆ ਜਾਵੇਗਾ।

ਇਸ ਮੌਕੇ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼ ਸਲਮਾਨ ਸ਼ਰੀਫ ਨੇ ਸ਼ਰਧਾਲੂਆਂ ਦੀ ਖੁਸ਼ਹਾਲ ਯਾਤਰਾ ਦੀ ਕਾਮਨਾ ਕੀਤੀ ਹੈ। ਦੱਸ ਦੇਈਏ ਕਿ ਇਸ ਸਮੇਂ ਭਾਰਤ ਵਿੱਚ ਪਾਕਿਸਤਾਨ ਦਾ ਕੋਈ ਸਥਾਈ ਹਾਈ ਕਮਿਸ਼ਨਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, ਪਾਕਿਸਤਾਨ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦੇ ਨਾਲ-ਨਾਲ ਆਉਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।


 

 ਇਨ੍ਹਾਂ ਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ 

ਪਾਕਿਸਤਾਨ ਨੇ ਕਿਹਾ ਹੈ ਕਿ ਵੀਜ਼ਾ ਜਾਰੀ ਕਰਨਾ 1974 ਦੇ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਦੁਵੱਲੇ ਪ੍ਰੋਟੋਕੋਲ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਪਾਕਿਸਤਾਨ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ ਹੈ। ਪਾਕਿਸਤਾਨ ਵਿੱਚ ਆਪਣੇ ਠਹਿਰਾਅ ਦੌਰਾਨ ਸਿੱਖ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

 

 ਦੱਸ ਦਈਏ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਸ਼ਰਧਾਲੂ ਵੱਖ-ਵੱਖ ਧਾਰਮਿਕ ਪੁਰਬਾਂ, ਤਿਉਹਾਰਾਂ ਮੌਕੇ ਪਾਕਿਸਤਾਨ ਜਾਂਦੇ ਹਨ। ਇਸ ਵਾਰ 8 ਤੋਂ 17 ਜੂਨ ਤੱਕ ਪਾਕਿਸਤਾਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਜਿਸ ਦੇ ਲਈ 215 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ