Tarntaran News: ਤਰਨ ਤਾਰਨ ਦੇ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮੁਗਲ ਚੱਕ 'ਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁਗਲ ਚੱਕ 'ਚ ਸਥਿਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਗਿਆ, ਜਿਸ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਸਤਿਕਾਰ ਕਮੇਟੀ ਪੰਜਾਬ ਪ੍ਰਧਾਨ ਭਾਈ ਰਣਜੀਤ ਸਿੰਘ ਉਧੋਕੇ ਨੂੰ ਦਿੱਤੀ ਗਈ।


ਇਹ ਵੀ ਪੜ੍ਹੋ : ਮਾਧੁਰੀ ਦੀਕਸ਼ਿਤ ਦੀ ਮਾਂ ਦਾ ਹੋਇਆ ਦੇਹਾਂਤ , ਅੱਜ ਮੁੰਬਈ 'ਚ ਹੋਵੇਗਾ ਅੰਤਿਮ ਸਸਕਾਰ

ਜਦੋਂ ਸਤਿਕਾਰ ਕਮੇਟੀ ਆਗੂ ਭਾਈ ਰਣਜੀਤ ਸਿੰਘ ਆਪਣੇ ਸਾਥੀਆਂ ਭਾਈ ਜੁਗਰਾਜ ਸਿੰਘ, ਭਾਈ ਸੁਖਪਾਲ ਸਿੰਘ ਅਲਗੋਂ, ਭਾਈ ਗੁਰਪਾਲ ਸਿੰਘ ਅਲਗੋਂ ਤੇ ਭਾਈ ਪਲਵਿੰਦਰ ਸਿੰਘ ਅਲਗੋਂ ਨਾਲ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੁਰੂ ਮਹਾਰਾਜ ਜੀ ਦੇ ਦਰਬਾਰ ਦੀ ਹਾਲਤ ਬਹੁਤ ਖ਼ਰਾਬ ਸੀ ਤੇ ਛੱਤ ਵੀ ਬੁਰੀ ਤਰ੍ਹਾਂ ਖਸਤਾ ਸੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਪੋਥੀਆਂ ਨੂੰ ਉੱਲੀ ਲੱਗੀ ਹੋਈ ਸੀ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ, ਜੋ ਫਟੇ ਹੋਏ ਸਨ, ਨੂੰ ਟੇਪ ਨਾਲ ਜੋੜਿਆ ਹੋਇਆ ਸੀ।


ਇਹ ਵੀ ਪੜ੍ਹੋ : ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਆਗੂ ਭਾਈ ਰਣਜੀਤ ਸਿੰਘ ਉਧੋਕੇ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਉਪਰੋਕਤ ਗੁਰਦੁਆਰਾ ਸਾਹਿਬ 'ਚ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਨੂੰ ਓੁੱਲੀ ਲੱਗੀ ਹੋਈ ਸੀ ਤੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅੰਗ ਫਟੇ ਹੋਏ ਸਨ, ਜਿਨ੍ਹਾਂ ਨੂੰ ਟੇਪ ਨਾਲ ਜੋੜਿਆ ਗਿਆ ਸੀ।

ਇਸ ਮੌਕੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪਿੰਡ ਦੇ ਦੂਜੇ ਗੁਰਦੁਆਰਾ ਸਾਹਿਬ 'ਚ ਕਰਵਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਪਰੋਕਤ ਮਾਮਲੇ ਸੰਬੰਧੀ ਉਨ੍ਹਾਂ ਵੱਲੋਂ ਇੱਕ ਲਿਖਤੀ ਦਰਖਾਸਤ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਨੂੰ ਦਿੱਤੀ ਗਈ ਹੈ‌। ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਰਖਾਸਤ 'ਚ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਪਰੋਕਤ ਬੇਅਦਬੀ ਗੁਰਦੁਆਰਾ ਸਾਹਿਬ 'ਚ ਸੇਵਾ ਕਰਦੀ ਇੱਕ ਔਰਤ ਦੀ ਵਜ੍ਹਾ ਨਾਲ ਹੋਈ ਹੈ।