Sri Darbar Sahib: ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦਰਬਾਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਦਰਬਾਰ ਸਾਹਿਬ ਨੂੰ 400 ਕੁਇੰਟਲ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਫੁੱਲਾਂ ਵਿੱਚ ਆਰਕਿਡ, ਲਿਲੀ, ਗੁਲਾਬ, ਜਰਬੇਰਾ, ਕਮਲ ਅਤੇ ਗੇਂਦੇ ਸ਼ਾਮਲ ਹਨ।

ਇਹ ਫੁੱਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ, ਮੁੰਬਈ, ਕੋਲਕਾਤਾ, ਕੇਰਲ, ਪੁਣੇ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ  ਲਿਆਂਦੇ ਗਏ ਹਨ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ। ਇਨ੍ਹਾਂ ਵਿੱਚ ਹਾਲੈਂਡ, ਇੰਡੋਨੇਸ਼ੀਆ, ਨਿਊਜ਼ੀਲੈਂਡ, ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਕੀਨੀਆ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ।

ਸਜਾਵਟ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਤੋਂ 200 ਹੁਨਰਮੰਦ ਕਾਰੀਗਰ ਪਹੁੰਚੇ ਹਨ। ਲਗਭਗ 100 ਸ਼ਰਧਾਲੂ ਵੀ ਉਨ੍ਹਾਂ ਦੀ ਮਦਦ ਲਈ ਇਕੱਠੇ ਹੋਏ ਹਨ। ਕਾਰੀਗਰ ਫੁੱਲਾਂ ਤੋਂ ਗੋਲੇ, ਝੂਮਰ ਅਤੇ ਜ਼ੰਜੀਰਾਂ ਬਣਾ ਰਹੇ ਹਨ। ਫੁੱਲਾਂ ਨਾਲ ਖੰਡੇ ਅਤੇ ਇੰਕ ਓਂਕਾਰ ਬਣਾਇਆ ਜਾ ਰਿਹਾ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਨੁਸਾਰ ਇਹ ਸਜਾਵਟ 24 ਅਗਸਤ ਨੂੰ ਪੂਰੀ ਹੋ ਜਾਵੇਗੀ। ਅੰਦਾਜ਼ਾ ਹੈ ਕਿ ਇਸ ਸਜਾਵਟ 'ਤੇ ਲਗਭਗ 6 ਕਰੋੜ ਰੁਪਏ ਖਰਚ ਹੋਣਗੇ। ਇਹ ਸਮਾਗਮ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕੀਤਾ ਸੀ। ਇਸਦੀ ਸੰਪਾਦਨਾ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਰਾਮਸਰ ਸਾਹਿਬ, ਅੰਮ੍ਰਿਤਸਰ ਵਿੱਚ ਕੀਤੀ ਗਈ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ 24 ਅਗਸਤ ਨੂੰ ਮਨਾਇਆ ਜਾਵੇਗਾ। ਜਿਸ ਵਿੱਚ ਨਗਰ ਕੀਰਤਨ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਤੋਂ ਬਾਅਦ, ਜਲੋ ਸਜਾਏ ਜਾਣਗੇ ਅਤੇ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।