ਲੁਧਿਆਣਾ ਦੇ ਦੁੱਗਰੀ 'ਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ 'ਚ ਸਥਿਤੀ ਤਣਾਅਪੂਰਨ ਹੋ ਗਈ ਹੈ। ਸਿੱਖ ਜਥੇਬੰਦੀਆਂ ਵੱਲੋਂ ਨਹਿਰ 'ਚ ਪਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਕਿਹਾ ਕਿ ਇਸ ਸਬੰਧ ਵਿੱਚ ਜੋ ਵੀ ਦੋਸ਼ੀ ਹੈ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ, ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਮਾਹੌਲ ਖਰਾਬ ਕਰਨ ਲਈ ਅਜਿਹਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨਹਿਰ ਵਿੱਚ ਖਿੱਲਰੇ ਹੋਏ ਦੇਖੇ ਗਏ ਹਨ ਜਿਸ ਤੋਂ ਬਾਅਦ ਜਥੇਬੰਦੀਆਂ ਦੇ ਆਗੂਆਂ ਨੂੰ ਸੂਚਿਤ ਕੀਤਾ ਗਿਆ ਅਤੇ ਅੰਗਾਂ ਨੂੰ ਇੱਕਠਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਇਹ ਸਾਜ਼ਿਸ਼ ਰਚੀ ਗਈ ਹੈ। ਜਥੇਬੰਦੀਆਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਓਧਰ ਦੂਜੇ ਪਾਸੇ ਇਸ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਅਧਾਰ ਤੇ ਉਹ ਮੌਕੇ ਤੇ ਪਹੁੰਚੇ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਕੋਈ ਵੀ ਬੇਅਦਬੀ ਵਾਲੀ ਘਟਨਾ ਸਾਹਮਣੇ ਨਹੀਂ ਆਈ ਹੈ
ਇਹ ਵੀ ਪੜ੍ਹੋਂ: ਪੰਜਾਬ ਸਰਕਾਰ ਕਿਉਂ ਨਹੀਂ ਕਰਵਾ ਰਹੀ ਗੁਰੂਘਰਾਂ ਦੀਆਂ ਚੋਣਾਂ ? ਕੀ ਕਹਿੰਦਾ ਹੈ ਗੁਰਦੁਆਰਾ ਐਕਟ 87
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।