ਸ਼ਾਟ ਸਰਕਟ ਨਾਲ ਗੁਰੂ ਗ੍ਰੰਥ ਸਾਹਿਬ ਅਗਨ ਭੇਂਟ
ਏਬੀਪੀ ਸਾਂਝਾ | 18 Sep 2016 07:16 PM (IST)
ਫਤਿਹਗੜ੍ਹ ਚੂੜੀਆਂ:ਜ਼ਿਲ੍ਹਾ ਗੁਰਦਾਸਪੁਰ ਦੇ ਕਸਬੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਮੁਰਿੜਕੇ ਨਜ਼ਦੀਕ ਦੇ ਗੁਰਦੁਆਰਾ ਸਾਹਿਬ 'ਚ ਸ਼ਾਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਂਟ ਹੋ ਗਏ। ਇਲਾਕੇ 'ਚ ਇਸ ਘਟਨਾ ਤੋਂ ਬਾਅਦ ਰੋਸ ਦੀ ਲਹਿਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਾਟ ਸਰਕਟ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।