ਪੜਚੋਲ ਕਰੋ
(Source: ECI/ABP News)
Phagwara News : ਫਗਵਾੜਾ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ , ਕੂੜੇ ਦੇ ਢੇਰ ਕੋਲੋਂ ਮਿਲੇ ਸ੍ਰੀ ਗੁਟਕਾ ਸਾਹਿਬ ਦੇ ਖਿਲਰੇ ਅੰਗ
Phagwara News : ਪੰਜਾਬ ਅੰਦਰ ਪਿਛਲੇ ਕਾਫ਼ੀ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ , ਜੋ ਚਿੰਤਾ ਦਾ ਵਿਸ਼ਾ ਹਨ। ਇਸ ਦੌਰਾਨ ਫਗਵਾੜਾ ਸ਼ਹਿਰ ਵਿਚ ਇਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Sri Gutka Sahib Beadbi
ਸ਼ੰਕਰ ਦਾਸ ਦੀ ਰਿਪੋਰਟ
Phagwara News : ਪੰਜਾਬ ਅੰਦਰ ਪਿਛਲੇ ਕਾਫ਼ੀ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ , ਜੋ ਚਿੰਤਾ ਦਾ ਵਿਸ਼ਾ ਹਨ। ਇਸ ਦੌਰਾਨ ਫਗਵਾੜਾ ਸ਼ਹਿਰ ਵਿਚ ਇਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਗਵਾੜਾ ਦੇ ਵਰਿੰਦਰ ਪਾਰਕ ਨਜ਼ਦੀਕ ਬਣੇ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ।
ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਘਟਨਾ ਸਥਾਨ 'ਤੇ ਪਹੁੰਚੀਆਂ ਹਨ। ਇਸ ਦੌਰਾਨ ਸਿੱਖ ਸੰਗਤਾਂ ਨੇ ਦੱਸਿਆ ਕਿ ਸ਼ਹਿਰ ਦੇ ਵਰਿੰਦਰ ਪਾਰਕ ਨਜ਼ਦੀਕ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਖ਼ਿਲਰੇ ਹੋਣ ਦੀ ਸੂਚਨਾ ਉਨ੍ਹਾਂ ਨੂੰ ਦੁਕਾਨਦਾਰ ਵਲੋਂ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀਆਂ ਸਿੱਖ ਸੰਗਤਾਂ ਵਲੋਂ ਗੁਟਕਾ ਸਾਹਿਬ ਜੀ ਦੇ ਖ਼ਿਲਰੇ ਅੰਗਾਂ ਨੂੰ ਮਰਿਆਦਾ ਅਨੁਸਾਰ ਚੁੱਕ ਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਲਿਆਂਦਾ ਗਿਆ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਪੀ. ਫਗਵਾੜਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤੇ ਪੁਲਿਸ ਨੇ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਕਈ ਮਹੀਨੇ ਪਹਿਲਾਂ ਵੀ ਫਗਵਾੜਾ ਵਿਖੇ ਵਾਪਰੀ ਬੇਅਦਬੀ ਦੀ ਘਟਨਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਫੜਣ ਵਿੱਚ ਅਸਫਲ ਸਾਬਤ ਹੋਈ ਹੈ। ਫਗਵਾੜਾ ਵਿਖੇ ਇਕ ਹੋਰ ਵਾਪਰੀ ਬੇਅਦਬੀ ਦੀ ਘਟਨਾ ਨੇ ਫਗਵਾੜਾ ਪੁਲਸ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਹਕਮ ਸਿੰਘ ਨੇ ਦੱਸਿਆ ਕਿ ਇਸ ਘਟਨਾ ਨਾਲ ਸਮੂਹ ਸਿੱਖ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਘਰ ਵਿੱਚ ਕੋਈ ਬਿਰਧ ਸਰੂਪ ਪਏ ਹਨ ਤਾਂ ਉਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੁੂੰ ਸੂਚਿਤ ਕਰ ਦੇਣ ਤਾਂ ਕਮੇਟੀ ਆਦਰ ਸਹਿਤ ਬਿਰਧ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਏਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
