ਚੰਡੀਗੜ੍ਹ: ਵਿਧਾਇਕ ਬਲਵਿੰਦਰ ਲਾਡੀ ਨੇ ਹੁਣ ਬੀਜੇਪੀ ਨੂੰ ਝਟਕਾ ਦਿੱਤਾ ਹੈ। ਉਹ ਕੁਝ ਹੀ ਦਿਨਾਂ ਬਾਅਦ ਵਾਪਸ ਕਾਂਗਰਸ ਵਿੱਚ ਆ ਗਏ ਹਨ। ਉਹ ਵਿਧਾਇਕ ਫਤਿਹ ਜੰਗ ਬਾਜਵਾ ਨਾਲ ਭਾਜਪਾ 'ਚ ਸ਼ਾਮਲ ਹੋਏ ਸੀ ਪਰ ਹੁਣ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ।
ਇਸ ਨੂੰ ਬੀਜੇਪੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਬੀਜੇਪੀ ਨੇ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਪਾਰਟੀ ਵਿੱਚ ਲਿਆਉਣ ਦੀ ਕਵਾਇਦ ਵਿੱਢੀ ਹੋਈ ਸੀ ਪਰ ਕੁਝ ਦਿਨਾਂ ਬਾਅਦ ਹੀ ਵਿਧਾਇਕ ਬਲਵਿੰਦਰ ਲਾਡੀ ਦੀ ਕਾਂਗਰਸ ਵਿੱਚ ਵਾਪਸੀ ਨੇ ਵੱਡਾ ਸਵਾਲ ਖੜ੍ਹੇ ਕਰ ਦਿੱਤੇ ਹਨ।
ਸੂਤਰਾਂ ਮੁਤਾਬਕ ਮੌਜੂਦਾ ਵਿਧਾਇਕ ਲਾਡੀ ਨੂੰ ਪਾਰਟੀ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਵਿਧਾਇਕ ਲਾਡੀ ਐਤਵਾਰ ਰਾਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਮੁੜ ਸ਼ਾਮਲ ਹੋਏ।
ਦੱਸ ਦਈਏ ਕਿ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਿਰਫ਼ ਸੱਤ ਦਿਨਾਂ ਵਿੱਚ ਹੀ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। ਪਿਛਲੇ ਸਾਲ 28 ਦਸੰਬਰ ਨੂੰ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਭਾਜਪਾ ਛੱਡ ਕੇ ਇਕ ਵਾਰ ਫਿਰ ਆਪਣੀ ਪੁਰਾਣੀ ਪਾਰਟੀ 'ਚ ਪਰਤ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ। 28 ਦਸੰਬਰ ਨੂੰ ਲਾਡੀ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਫਤਿਹ ਜੰਗ ਬਾਜਵਾ ਵੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ: PNB Recruitment 2022: ਪੰਜਾਬ ਨੈਸ਼ਨਲ ਬੈਂਕ 'ਚ ਖਾਲੀ ਅਸਾਮੀਆਂ, ਜਲਦੀ ਕਰੋ ਅਪਲਾਈ, 10 ਜਨਵਰੀ ਆਖਰੀ ਤਾਰੀਖ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin