Sri Muktsar Sahib: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ 'ਤੇ ਮੰਗਲਵਾਰ ਨੂੰ ਵੀ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਪੁਲਿਸ ਵੱਲੋਂ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ। ਫਲੈਗ ਮਾਰਚ ਦੌਰਾਨ ਡੀਏਸਪੀ (ਡੀ) ਰਾਜੇਸ਼ ਸਨੇਹੀ ਤੇ ਡੀਏਸਪੀ (ਐਚ) ਅਵਤਾਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਸਹਿਯੋਗ ਦੀ ਮੰਗ ਕੀਤੀ ਗਈ।
 



 
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਚੱਲ ਰਹੇ ਸਰਚ ਅਭਿਆਨ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਵੀ ਵੱਖ-ਵੱਖ ਥਾਈਂ ਨਾਕੇ ਲਗਾ ਕੇ ਹਰ ਸ਼ੱਕੀ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਅਣਸੁਖਾਵਾ ਮਾਹੌਲ ਬਣਨ ਤੋਂ ਰੋਕਿਆ ਜਾ ਸਕੇ। ਗੁਰਦੁਆਰਾ ਸਾਹਿਬ ਦੇ ਸਾਰੇ ਨਾਕਿਆਂ ਤੋਂ ਇਲਾਵਾ ਸ਼ਹਿਰ ਦੇ ਮੁੱਖ ਖੇਤਰਾਂ 'ਚ ਪੁਲਿਸ ਦਾ ਸਖਤ ਪਹਿਰਾ ਲੱਗਿਆ ਨਜ਼ਰ ਆ ਰਿਹਾ ਹੈ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਡਿਉਟੀ ਨਿਭਾਉਂਦਿਆਂ ਸਮਾਜ ਵਿਰੋਧੀ ਅਨਸਰਾਂ 'ਤੇ ਕਾਰਵਾਈ ਕਰਨ ਦੀ ਮੁਹਿੰਮ ਵਿੱਢੀ ਜਾ ਰਹੀ ਹੈ।

 



ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।