Sri Muktsar Sahib : (ਅਸ਼ਫਾਕ ਢੁੱਡੀ) ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। ਜਿੱਥੇ ਮਾਨਯੋਗ ਸੀਜੇਐਮ ਵੱਲੋਂ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਲਾਰੈਂਸ ਬਿਸ਼ਨੋਈ ਉਤੇ ਮੁਕਤਸਰ ਵਿਚ ਸਾਲ 2021 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮੁਕਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ।
ਰਾਤ ਕਰੀਬ 1.30 ਵਜੇ ਮੁਕਤਸਰ ਪੁਲਿਸ ਦਿਲੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਗਈ ਸੀ। ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ 'ਚ ਭੇਜ ਦਿੱਤਾ ਸੀ। NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹਨ। ਅਦਾਲਤ ਨੇ ਪੁੱਛਿਆ ਕਿ ਤੁਹਾਡਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਤੋਂ ਮੁਕਤਸਰ ਲੈ ਕੇ ਪਹੁੰਚੀ ਪੁਲਿਸ , ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
NIA ਦੇ ਵਕੀਲ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਸਿੱਧੂ ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਵੱਡੀ ਸਾਜ਼ਿਸ਼ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। NIA ਨੇ ਲਾਰੈਂਸ ਬਿਸ਼ਨੋਈ ਨੂੰ ਹਥਕੜੀ ਲਾ ਕੇ ਲਿਆਉਣ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।