(Source: ECI/ABP News/ABP Majha)
Sri muktsar sahib: ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਕਾਊਂਸਲਰ ਨੇ ਗਲੀ ਬਣਾਉਣ ਦਾ ਦਿੱਤਾ ਭਰੋਸਾ, ਤਾਂ ਕੀਤਾ ਧਰਨਾ...
Sri muktsar sahib news: ਸ੍ਰੀ ਮੁਕਤਸਰ ਸਾਹਿਬ ਦੀ ਅਬੋਹਰ ਰੋਡ 'ਤੇ ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
Sri muktsar sahib news: ਸ੍ਰੀ ਮੁਕਤਸਰ ਸਾਹਿਬ ਦੀ ਅਬੋਹਰ ਰੋਡ 'ਤੇ ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਪਿਛਲੇ 8-9 ਮਹੀਨਿਆਂ ਤੋਂ ਸੀਵਰੇਜ ਦੀ ਪਾਈਪ ਲਾਈਨ ਪਾਉਣ ਨੂੰ ਲੈ ਕੇ ਗਲੀ ਖੋਦੀ ਗਈ ਸੀ ਪਰ ਹਾਲੇ ਤੱਕ ਉਸ ਦਾ ਕੰਮ ਪੂਰਾ ਨਹੀਂ ਹੋਇਆ ਹੈ। ਇਸ ਸਬੰਧੀ ਮੁਹੱਲੇ ਦੇ ਲੋਕਾਂ ਨੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਕਰ ਰਹੇ ਮੁਹੱਲੇ ਦੇ ਲੋਕਾਂ ਨੇ ਕਿਹਾ ਕਿ ਪਿਛਲੇ 8 ਮਹੀਨਿਆਂ ਤੋਂ ਨਗਰ ਕੌਂਸਲ ਨੇ ਸੀਵਰੇਜ ਦੀ ਪਾਈਪ ਲਾਈਨ ਪਾਉਣ ਲਈ ਗਲੀ ਨੂੰ ਖੋਦ ਦੇ ਛੱਡ ਦਿੱਤਾ ਹੈ, ਹਾਲੇ ਤੱਕ ਕੰਮ ਪੂਰਾ ਨਹੀਂ ਕੀਤਾ ਹੈ। ਇਸ ਕਰਕੇ ਸਾਨੂੰ ਬਾਈਕ ਲੰਘਾਉਣ ਅਤੇ ਬੱਚਿਆਂ ਨੂੰ ਸਕੂਲ ਜਾਣ ਵੇਲੇ ਕਾਫ਼ੀ ਮੁਸ਼ਕਿਲ ਹੁੰਦੀ ਹੈ।
ਇਹ ਵੀ ਪੜ੍ਹੋ: Surinder Shinda Death: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਮੌਤ ਦੀ ਖ਼ਬਰ ਦਾ ਅਸਲੀ ਸੱਚ ਆਇਆ ਸਾਹਮਣੇ, ਬੇਟੇ ਨੇ ਦੱਸੀ ਸੱਚਾਈ
ਉੱਥੇ ਹੀ ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਸੀਵਰੇਜ ਦਾ ਗੰਦਾ ਪਾਣੀ ਗਲੀ ਵਿੱਚ ਭਰ ਗਿਆ ਹੈ। ਇਸ ਪਾਣੀ ਤੋਂ ਬਦਬੂ ਆਉਂਦੀ ਹੈ ਜਿਸ ਕਰਕੇ ਸਾਡਾ ਘਰਾਂ ਵਿੱਚ ਰਹਿਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤ ਕੀਤੀ ਹੈ ਪਰ ਕੋਈ ਅਸਰ ਨਹੀਂ ਹੋਇਆ, ਕਿਸੇ ਨੇ ਸੁਣਵਾਈ ਨਹੀਂ ਕੀਤੀ। ਪਰੇਸ਼ਾਨ ਹੋਏ ਗਲੀ ਦੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਛੇਤੀ ਤੋਂ ਛੇਤੀ ਗਲੀ ਨੂੰ ਬਣਵਾਉਣ ਤਾਂ ਕਿ ਉਨ੍ਹਾਂ ਨੂੰ ਇਸ ਗੰਦਗੀ ਤੋਂ ਛੁਟਕਾਰਾ ਮਿਲ ਸਕੇ।
ਉੱਥੇ ਹੀ ਜਦੋਂ ਗਲੀ ਦੇ ਲੋਕ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਸ ਵੇਲੇ ਨਗਰ ਕੌਂਸਲ ਦੇ ਪੰਜ ਕਾਊਂਸਲਰ ਉਨ੍ਹਾਂ ਦੇ ਕੋਲ ਆਏ ਤੇ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਤੋਂ ਬਾਅਦ ਮੁਹੱਲੇ ਦਾ ਕੰਮ ਹਰ ਹਾਲਤ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੁਹੱਲਾ ਨਿਵਾਸੀਆਂ ਨੇ ਧਰਨਾ ਸਮਾਪਤ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਹੜ੍ਹ ਦੀ ਤਬਾਹੀ! ਹੁਣ ਤੱਕ ਤਿੰਨ ਮੌਤਾਂ, ਅਰਬਾਂ ਦਾ ਨੁਕਸਾਨ: ਜਿੰਪਾ