Punjab News: ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ ਵੱਖ-ਵੱਖ ਮੁਕੱਦਮਿਆਂ ’ਚ 410 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁੱਖੀ ਭਾਗੀਰਥ ਸਿੰਘ ਮੀਨਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ’ਚ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਚਲਦਿਆਂ ਸਤਨਾਮ ਸਿੰਘ ਡੀਐਸਪੀ (ਸ.ਡ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਐਸਆਈ ਵਰੁਣ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਐਸਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਦੀ ਪੁਲਿਸ ਪਾਰਟੀ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰਕੇ 410 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।


ਜਾਣਕਾਰੀ ਅਨੁਸਾਰ, ਐੱਸਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਥਾਣਾ ਸਿਟੀ ਏਰੀਏ ’ਚ ਗਸ਼ਤ ਕਰ ਰਹੀ ਸੀ ਤਾਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਜਿਸ ਪਾਸੋਂ 340 ਗ੍ਰਾਮ ਹੈਰੋਇਨ ਬ੍ਰਾਮਦ ਹੋਈ, ਜਿਸਦੀ ਪਛਾਣ ਸੁਮਿਤ ਕੁਮਾਰ ਉਰਫ ਗਾਗਾ ਪੁੱਤਰ ਸੰਦੀਪ ਕੁਮਾਰ ਵਾਸੀ ਮਿੱਤ ਸਿੰਘ ਵਾਲੀ ਗਲੀ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਜਿਸਦੇ ਖਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਡੂੰਘਾਈ ਨਾਲ ਕਰਦੇ ਹੋਏ ਮੁਲਜ਼ਮ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸਭਾਵਨਾ ਹੈ।


ਇਸੇ ਤਰ੍ਹਾਂ ਹੀ ਥਾਣਾ ਬਰੀਵਾਲਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਕਾਰ ਇਟੀਓਸ ਲੀਵਾ ਰੰਗ ਸਿਲਵਰ ਨੰਬਰੀ DL10 E3493 ’ਚੋਂ ਤਲਾਸ਼ੀ ਦੌਰਾਨ 70 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਨਵਜੋਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਖਿੜਕੀਆਂ ਵਾਲਾ ਵਜੋਂ ਹੋਈ ਹੈ, ਜਿਸਤੇ ਪੁਲਿਸ ਵੱਲੋਂ ਥਾਣਾ ਬਰੀਵਾਲਾ ਮੁਕੱਦਮਾ ਦਰਜ ਕੀਤਾ ਗਿਆ। ਜਿਸਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Viral News: ਦਾਨ ਬਾਕਸ 'ਚ ਮਿਲੀ ਸੋਨੇ ਵਰਗੀ ਚਮਕਦੀ ਜੁੱਤੀ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ


ਇਸਤੋਂ ਇਲਾਵਾ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਰੀਬ 17 ਸਾਲ ਪੁਰਾਣੇ ਪੀਓ ਅੰਗਰੇਜ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਣਵਾਲਾ ਥਾਣਾ ਲਾਲਗੜ੍ਹ ਜ਼ਿਲ੍ਹਾ ਸ੍ਰੀ ਗੰਗਾਨਗਰ ਰਾਜਸਥਾਨ ਨੂੰ ਕਾਬੂ ਕੀਤਾ ਹੈ, ਜਿਸ 'ਤੇ ਮੁਕੱਦਮਾ ਨੰਬਰ 229 ਮਿਤੀ 30.11.2006 ਅ/ਧ 302,307,323,324,452,354,148,149 ਹਿ:ਦੰ 25 ਅਸਲਾ ਐਕਟ ਥਾਣਾ ਕੋਟਭਾਈ ਵਿਖੇ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Aditya-L1: ਜਾਣੋ ਕਿਸ ਕੈਮਰੇ ਨੇ ਲਈ ਸੂਰਜ ਦੀ ਤਸਵੀਰ, ਤਪਦੀ ਅੱਗ 'ਚ ਵੀ ਕਿਵੇਂ ਕੀਤਾ ਕੰਮ?