Punjab news: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸ਼ੱਕੀ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ, ਨਸ਼ਾ ਤਸਕਰ ਦਾ ਘਰ ਕੀਤਾ ਸੀਲ
Punjab news: ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਨੇ ਸ਼ੱਕੀ ਲੋਕਾਂ ਦੇ ਟਿਕਾਣਿਆਂ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ।
Punjab news: ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਨੇ ਸ਼ੱਕੀ ਲੋਕਾਂ ਦੇ ਟਿਕਾਣਿਆਂ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ।
ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ: Punjab news: ਫਿਰੋਜ਼ਪੁਰ 'ਚ ਦਿਨਦਿਹਾੜੇ ਚਲੀਆਂ ਗੋਲੀਆਂ, ਇੱਕ ਨੌਜਵਾਨ ਜ਼ਖ਼ਮੀ, ਪੁਲਿਸ ਕਰ ਰਹੀ ਜਾਂਚ
ਉੱਥੇ ਹੀ ਉਨ੍ਹਾਂ ਲੋਕਾਂ ਦੀ ਮੁਸ਼ਕਿਲ ਸੁਣ ਕੇ ਮੌਕੇ ‘ਤੇ ਹੀ ਉਨ੍ਹਾਂ ਦਾ ਹਲ ਵੀ ਕੀਤਾ। ਉੱਥੇ ਹੀ ਕਾਰਵਾਈ ਕਰਦਿਆਂ ਡੀ.ਐੱਸ.ਪੀ ਮਲੋਟ ਫਤਿਹ ਸਿੰਘ ਬਰਾੜ ਦੀ ਦੇਖ-ਰੇਖ 'ਚ ਲੰਬੀ ਥਾਣੇ ਦੇ ਐੱਸਐੱਚਓ ਮਨਿੰਦਰ ਸਿੰਘ ਨੇ ਪਿੰਡ ਮਾਹੂਆਨਾ ਦੇ ਇੱਕ ਨਸ਼ਾ ਤਸਕਰ ਦੇ ਘਰ ਨੂੰ ਸੀਲ ਕਰਕੇ ਨੋਟਿਸ ਲਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਉਨ੍ਹਾਂ ਨੂੰ ਇੱਕ ਹੋਰ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਮਾਹੂਆਨਾ ਵਿੱਚ ਇੱਕ ਨਸ਼ਾ ਤਸਕਰ ਹੈ ਜਿਸ ‘ਤੇ ਨਸ਼ੇ ਨੂੰ ਲੈ ਕੇ ਬਹੁਤ ਸਾਰੇ ਮਾਮਲੇ ਦਰਜ ਹਨ, ਜਿਸ ਦਾ ਨਾਂ ਸੁਖਬੀਰ ਸਿੰਘ ਹੈ।
ਉੱਥੇ ਹੀ ਇਸ ਦੀ ਮਕਾਨ ਦੀ ਜਾਇਦਾਦ ਕੁਰਕ ਕਰਨ ਲਈ 68 ਐਨਡੀਪੀਸੀ ਐਕਟ ਦੇ ਤਹਿਤ ਮੁਕੱਦਮਾ ਬਣਾ ਕੇ ਕੰਪੀਟੈਂਟ ਅਥਾਰਟੀ, ਦਿੱਲੀ ਨੂੰ ਭੇਜਿਆ ਗਿਆ ਸੀ। ਇਸ ਤੋਂ ਆਰਡਰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਦੇ ਘਰ ਦੇ ਬਾਹਰ ਨੋਟਿਸ ਲਾਇਆ ਗਿਆ ਹੈ। ਹੁਣ ਉਹ ਇਹ ਘਰ ਵੇਚ ਸਕੇਗਾ, ਜਿਸ ਦਾ ਕੇਸ ਕੰਪੀਟੈਂਟ ਅਥਾਰਿਟੀ ਕੋਲ ਚਲਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਨੂੰ ਕਦੇ ਵੀ ਬੱਚਾ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀਂ ਸਾਡੇ ਹੈਲਪਲਾਈਨ ਨੰਬਰ 80547-42100 'ਤੇ ਵਟਸਐਪ ਮੈਸੇਜ ਭੇਜ ਕੇ ਇਸ ਬਾਰੇ ਸੂਚਿਤ ਕਰ ਸਕਦੇ ਹੋ ਜਾਂ ਫੋਨ ਕਰਕੇ ਜਾਣਕਾਰੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: Punjab news: ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ