Sri muktsar sahib: ਪੁਲਿਸ ਨੇ 15 ਘੰਟਿਆਂ 'ਚ ਲੱਭਿਆ ਮਾਪਿਆਂ ਦਾ ਪੁੱਤ, ਪਿਛਲੇ ਦਿਨੀਂ ਦਰਜ ਕਰਵਾਈ ਸੀ ਸ਼ਿਕਾਇਤ
Sri Muktsar sahib: ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਛੋਟਾ ਬੱਚਾ ਗੁੰਮ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ 15 ਘੰਟਿਆਂ ਦੇ ਅੰਦਰ ਲੱਭ ਲਿਆ ਹੈ।
Sri Muktsar sahib: ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਛੋਟਾ ਬੱਚਾ ਗੁੰਮ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ 15 ਘੰਟਿਆਂ ਦੇ ਅੰਦਰ ਲੱਭ ਲਿਆ ਹੈ।
ਦੱਸ ਦਈਏ ਕਿ ਮਾਪਿਆਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸਾਡਾ ਬੱਚਾ ਗੁੰਮ ਹੋ ਗਿਆ ਹੈ। ਇਸ ‘ਤੇ ਪੁਲਿਸ ਨੇ ਚੌਕਸੀ ਵਰਤਦਿਆਂ ਹੋਇਆਂ 15 ਘੰਟਿਆਂ ਦੇ ਅੰਦਰ ਬੱਚੇ ਨੂੰ ਲੱਭ ਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Happy Birthday CM Mann: ਸੀਐੱਮ ਮਾਨ ਨੇ ਆਪਣੇ ਜੱਦੀ ਪਿੰਡ 'ਚ ਮਨਾਇਆ ਜਨਮ ਦਿਨ, ਵੱਡੀ ਗਿਣਤੀ 'ਚ ਨੌਜਵਾਨਾਂ ਵੱਲੋਂ ਖੂਨ ਦਾਨ
ਉੱਥੇ ਹੀ ਬੱਚੇ ਦੇ ਪਿਤਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੱਚਾ ਆਪਣੀ ਮਾਤਾ ਦੇ ਪਿੱਛੇ-ਪਿੱਛੇ ਘਰੋਂ ਚਲਾ ਗਿਆ ਸੀ ਪਰ ਛੋਟਾ ਹੋਣ ਦੇ ਕਾਰਨ ਉਸ ਨੂੰ ਰਸਤੇ ਦਾ ਪਤਾ ਨਹੀਂ ਲੱਗਿਆ ਤੇ ਘਰ ਵਾਪਸ ਨਹੀਂ ਆਇਆ।
ਇਸ ਤੋਂ ਬਾਅਦ ਅਸੀਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਤੇ ਕਾਰਵਾਈ ਕਰਦਿਆਂ ਹੋਇਆਂ ਪੁਲਿਸ ਨੇ ਕੁਝ ਹੀ ਸਮੇਂ ਦੇ ਵਿੱਚ ਬੱਚੇ ਨੂੰ ਸਾਡੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਮਾਤਾ- ਪਿਤਾ ਨੇ ਪੁਲਿਸ ਦਾ ਧੰਨਵਾਦ ਕੀਤਾ ਤੇ ਪੁਲਿਸ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।