Punjab News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੇਰ ਰਾਤ ਦਿੱਲੀ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਸ੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਹੈ।


ਸੂਤਰਾਂ ਅਨੁਸਾਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਸਨੀਕ ਤੋਂ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ ਅਤੇ ਸਵੇਰੇ 11 ਵਜੇ ਦੇ ਕਰੀਬ ਜੱਗੂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਜ਼ਿਕਰ ਕਰ ਦਈਏ ਕਿ ਖੰਨਾ ਪੁਲਿਸ ਵੱਲੋਂ ਬੀਤੇ ਦਿਨੀਂ ਬੱਬਰ ਖ਼ਾਲਸਾ ਨਾਲ ਜੁੜੇ 13 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਮਾਮਲੇ ਵਿੱਚ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ  ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।


ਇਹ ਵੀ ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਦੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਿੱਧੇ ਸਿੱਧੇ ਤਾਰ ਜੁੜੇ ਹੋਏ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਜੱਗੂ ਭਗਵਾਨਪੁਰੀਆ ਨੇ ਹੀ ਸਪਲਾਈ ਕਰਵਾਏ ਸਨ। ਇਹ ਕੰਮ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ’ਤੇ ਕੀਤਾ ਸੀ। ਗੈਂਗਸਟਰ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਜ਼ਰੀਏ ਸਪਲਾਈ ਕਰਵਾਏ ਸਨ ਅਤੇ ਗੈਂਗਸਟਰ ਮਨੀ ਰੱਈਆ ਤੇ ਸੰਦੀਪ ਤੂਫਾਨ ਨੂੰ ਵੀ ਬਠਿੰਡਾ ਪਹੁੰਚਵਾਉਣ ’ਚ ਪੂਰੀ ਮਦਦ ਕੀਤੀ ਸੀ। ਇਹ ਸਭ ਕੁਝ ਉਸ ਨੇ ਜੇਲ੍ਹ ਦੇ ਅੰਦਰ ਮੈਨੇਜ ਕੀਤਾ ਸੀ। ਇਸ ਗੱਲ ਦਾ ਖੁਲਾਸਾ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਸਾਹਮਣੇ ਕੀਤਾ ਹੈ। ਹਥਿਆਰ ਸਪਲਾਈ ਮਾਮਲੇ ’ਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਸਾਹਮਣੇ ਇਹ ਸਭ ਰਾਜ਼ ਖੋਲ੍ਹੇ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।