ਪੜਚੋਲ ਕਰੋ
(Source: ECI/ABP News)
ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਝਟਕਾ , ਭਦੌੜ ਤੋਂ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਕੀਤਾ ਐਲਾਨ
ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।
![ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਝਟਕਾ , ਭਦੌੜ ਤੋਂ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਕੀਤਾ ਐਲਾਨ SSMorcha candidate from Bhadaur comrade Bhagwant Singh Samaon announces not contest elections ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਝਟਕਾ , ਭਦੌੜ ਤੋਂ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਕੀਤਾ ਐਲਾਨ](https://feeds.abplive.com/onecms/images/uploaded-images/2022/01/22/9b016251e5604b3283f6a86da17195f8_original.jpg?impolicy=abp_cdn&imwidth=1200&height=675)
Bhagwant Singh Samaon
ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਭਗਵੰਤ ਸਿੰਘ ਸਮਾਓ ਨੇ ਸੰਯੁਕਤ ਸਮਾਜ ਮੋਰਚੇ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਕ ਸਿਆਸੀ ਪਾਰਟੀ ਬਣ ਗਿਆ ਹੈ ਨਾ ਕਿ ਮੋਰਚਾ।
ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵਿੱਚ ਸੰਘਰਸ਼ੀ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਯੁਕਤ ਸਮਾਜ ਮੋਰਚੇ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਆਗੂਆਂ ਤੋਂ ਇਲਾਵਾ ਕਿਸੇ ਹੋਰ ਵਰਗ ਦੇ ਆਗੂਆਂ ਨੂੰ ਸੰਯੁਕਤ ਸਮਾਜ ਮੋਰਚੇ 'ਚ ਸ਼ਾਮਲ ਨਹੀਂ ਕੀਤਾ ਗਿਆ।
ਦੱਸ ਦੇਈਏ ਕਿ ਸੰਯੁਕਤ ਸਮਾਜ ਮੋਰਚਾ ਨੂੰ ਅੱਜ ਵੱਡਾ ਝਟਕਾ ਲੱਗਾ ਹੈ ,ਕਿਉਂਕਿ ਭਦੌੜ ਤੋਂ ਬਣਾਏ ਗਏ ਉਮੀਦਵਾਰ ਨੇ ਟਿਕਟ ਵਾਪਸ ਕੀਤੀ ਹੈ। ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਸਿਧਾਂਤਾਂ ਤੋਂ ਥਿਰਕਣ ਦੇ ਇਲਜ਼ਾਮ ਲਗਾਏ ਹਨ। ਸੰਯੁਕਤ ਸਮਾਜ ਮੋਰਚੇ ਵੱਲੋਂ ਭਦੌੜ ਰਾਖਵਾਂ ਹਲਕੇ ਤੋਂ ਕਾਮਰੇਡ ਭਗਵੰਤ ਸਿੰਘ ਸਮਾਉਂ ਨੂੰ ਉਮੀਦਵਾਰ ਬਣਾਇਆ ਗਿਆ ਸੀ।
ਦੱਸਣਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ।
ਧਰਮਕੋਟ ਤੋਂ ਹਰਪ੍ਰੀਤ ਸਿੰਘ ,ਜੀਰੇ ਤੋਂ ਮੇਘ ਰਾਜ ਰਲਾ ,ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ ,ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ ,ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ ,ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ ,ਰਾਜਪੁਰਾ ਤੋਂ ਹਰਵਿੰਦਰ ਸਿੰਘ ,ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ ,ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ , ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ,ਰੋਪੜ ਤੋਂ ਦਵਿੰਦਰ ਸਿੰਘ ,ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ , ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ ,ਨਕੋਦਰ ਤੋਂ ਮਨਦੀਪ ਸਿੰਘ ਸਰਪੰਚ ,ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ,ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ,ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ।
ਇਹ ਵੀ ਪੜ੍ਹੋ :Free Ration : ਬਿਨਾਂ ਰਾਸ਼ਨ ਕਾਰਡ ਦੇ ਵੀ ਮੁਫ਼ਤ 'ਚ ਲਿਆ ਜਾ ਸਕਦਾ ਹੈ ਅਨਾਜ, ਇੱਥੇ ਸਮਝੋ ਪੂਰੀ ਡਿਟੇਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)